27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ <br/>

Ad Position 21
No active advertisement
ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਨੌਜਵਾਨਾਂ ਨਾਲ ਮੀਟਿੰਗ ਕਰਦੇ ਹੋਏ | ਤਸਵੀਰ: ਖੰਨਾ <br/> 04-05-2026
ਲੌਂਗੋਵਾਲ, 3 ਮੁਈ (ਸ.ਸ.ਖੰਨਾ, ਵਿਨੋਦ) - ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਸਾਹਿਬ, ਲੌਂਗੋਵਾਲ ਵਿਖੇ ਸੁਨਾਮ ਹਲਕੇ ਦੇ ਆਗੂ ਸਾਹਿਬਾਨਾਂ ਅਤੇ ਯੂਥ ਵਿੰਗ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਨੈਬ ਸਿੰਘ ਰਾਮਪੁਰਾ, ਪੀ ਏ ਸੀ ਮੈਂਬਰ ਬਹਾਦਰ ਸਿੰਘ ਭਸੌੜ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸਤਿਨਾਮ ਸਿੰਘ ਰੱਤੋਕੇ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਰਣਨੀਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜੋੜਨ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਨੈਬ ਸਿੰਘ ਰਾਮਪੁਰਾ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਦਿਨੋਂ-ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ | ਨੌਜਵਾਨਾਂ ਨੂੰ ਗੈਂਗਸਟਰ ਕਹਿ ਕੇ ਮਾਰਿਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਮਸਲਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਕਾਬੂ ਤੋਂ ਬਾਹਰ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਲਈ ਖੜ੍ਹਾ ਰਹੇਗਾ ਅਤੇ ਹਰ ਤਰ੍ਹਾਂ ਦੀ ਅਨਿਆਇਕ ਕਾਰਵਾਈ ਦਾ ਡਟ ਕੇ ਵਿਰੋਧ ਕਰੇਗਾ | ਪਾਰਟੀ ਆਉਣ ਵਾਲੀਆਂ ਚੋਣਾਂ ਵਿਚ ਲੋਕਾਂ ਦੇ ਮੁੱਦਿਆਂ ਨੂੰ ਉਠਾ ਕੇ ਇੱਕ ਮਜ਼ਬੂਤ ਵਿਕਲਪ ਦੇ ਰੂਪ ਵਿਚ ਸਾਹਮਣੇ ਆਵੇਗੀ ਅਤੇ 15 ਮਈ ਨੂੰ ਲੋਕ ਸਭਾ ਹਲਕਾ ਸੰਗਰੂਰ ਅਧੀਨ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਹੋਣ ਵਾਲੀ ਭਰਵੀਂ ਮੀਟਿੰਗ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਸ ਵੱਡੀ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਰਕਰ ਅਤੇ ਆਗੂ ਸ਼ਮੂਲੀਅਤ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ | ਅਖੀਰ ਵਿਚ ਉਨ੍ਹਾਂ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਘਰ-ਘਰ ਤੱਕ ਪਹੁੰਚ ਬਣਾਈ ਜਾਵੇ | ਇਸ ਮੌਕੇ ਗੁਰਬਖਸ਼ ਸਿੰਘ ਸੁਨਾਮ ਨੂੰ ਹਲਕਾ ਸੁਨਾਮ ਦਾ ਮੁਲਾਜ਼ਮ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਸਤਿਨਾਮ ਸਿੰਘ ਰੱਤੋਕੇ ਜ਼ਿਲ੍ਹਾ ਯੂਥ ਪ੍ਰਧਾਨ ਸੰਗਰੂਰ, ਅਮਰਜੀਤ ਸਿੰਘ ਗਿੱਲ ਲੌਂਗੋਵਾਲ, ਕਾਲਾ ਰਾਮ ਮਿੱਤਲ ਲੌਂਗੋਵਾਲ, ਗੁਰਪ੍ਰੀਤ ਸਿੰਘ ਦੁੱਗਾਂ ਜ਼ਿਲ੍ਹਾ ਯੂਥ ਮੀਤ ਪ੍ਰਧਾਨ ਸੰਗਰੂਰ ,ਹਰਪ੍ਰੀਤ ਸਿੰਘ ਬਡਰੁੱਖਾਂ ਜ਼ਿਲ੍ਹਾ ਯੂਥ ਜਨਰਲ ਸਕੱਤਰ ਸੰਗਰੂਰ, ਮਲਕੀਤ ਸਿੰਘ ਬੇਲਾ ਸ਼ਹਿਰੀ ਪ੍ਰਧਾਨ ਸੰਗਰੂਰ, ਗੁਰਦੀਪ ਸਿੰਘ ਸ਼ਾਹਪੁਰ, ਜਥੇਦਾਰ ਮੇਵਾ ਸਿੰਘ ਮੰਡੇਰ ਕਲਾਂ, ਜਥੇਦਾਰ ਆਤਮਾ ਸਿੰਘ ਫੌਜੀ, ਗੁਰਬਖਸ਼ ਸਿੰਘ ਸੁਨਾਮ, ਦੁੱਲਾ ਖਾਨ ਲੌਂਗੋਵਾਲ, ਮੋਹਨਜੀਤ ਸਿੰਘ ਸ਼ੇਰੋ, ਕਿਰਪਾਲ ਸਿੰਘ, ਸੁਖਵਿੰਦਰ ਸਿੰਘ ਚੀਮਾ, ਸਤਿਗੁਰ ਸਿੰਘ ਚੀਮਾ, ਕਰਨੈਲ ਸਿੰਘ ਨਮੋਲ, ਰਾਜਾ ਸਿੰਘ ਲੌਂਗੋਵਾਲ, ਜਸਕਰਨ ਸਿੰਘ ਲੋਂਗੋਵਾਲ, ਸਾਹਿਬਾਜ ਸਿੰਘ ਬਾਜਵਾ ਲੌਂਗੋਵਾਲ, ਪ੍ਰਭਜੋਤ ਸਿੰਘ ਲੌਂਗੋਵਾਲ, ਸੁਖਚੈਨ ਸਿੰਘ ਬਡਰੁੱਖਾਂ, ਹਰਪ੍ਰੀਤ ਸਿੰਘ ਲੌਂਗੋਵਾਲ, ਗੈਰੀ ਦੁਲਟ ਲੌਂਗੋਵਾਲ, ਸੱਤੀ ਲੌਂਗੋਵਾਲ, ਜਸ਼ਨਪ੍ਰੀਤ ਲੌਂਗੋਵਾਲ, ਖੁਸ਼ਪ੍ਰੀਤ ਸਿੰਘ ਲੌਂਗੋਵਾਲ, ਕੁਲਵਿੰਦਰ ਸਿੰਘ, ਕਾਕਾ ਲੌਂਗੋਵਾਲ, ਦਿਲਬਰ ਖਾਨ, ਗੁਰਵਿੰਦਰ ਸਿੰਘ, ਗੁਰਹਰਜੋਤ ਸਿੰਘ ਮਾਨ, ਅਰਮਾਣਜੋਤ ਸਿੰਘ ਲੌਂਗੋਵਾਲ ਅਰਸ਼ਦੀਪ ਸਿੰਘ ਮਾਨ ਕਿਲਾ ਭਰੀਆਂ, ਮੱਖਣ ਜੈਦ ਪੱਤੀ, ਸਿਮਰਨ ਜੋਤ ਸਿੰਘ ਝਾੜੋ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਕੇਸ਼ ਅਰੋੜਾ ਲਾਇਨ ਕਲੱਬ ਸੁਨਾਮ ਪ੍ਰਾਈਮ ਦੇ ਬਣੇ ਪ੍ਰਧਾਨ <br/> ਅਗਲੀ ਖ਼ਬਰ ਅਹਿਮਦਗੜ੍ਹ ਵਿੱਚ ਵਿਸ਼ੇਸ਼ ਮੀਟਿੰਗ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਲਈ ਨਵੇਂ ਮੈਂਬਰਾਂ ਦੀ ਨਿਯੁਕਤੀ <br/>
Ad Position 24