21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਬੀ.ਬੀ.ਐਮ.ਬੀ. ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖੋਹਣ ਦੇ ਖ਼ਿਲਾਫ਼ 15 ਨੂੰ ਰਾਜ ਭਵਨ ਵੱਲ ਕੀਤਾ ਜਾਵੇਗਾ ਮਾਰਚ <br/>

Ad Position 21
No active advertisement
ਅਜੀਤ ਡੈਸਕ 05-05-2026
ਸੰਗਰੂਰ, 4 ਮਈ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਕੀਤੀ ਗਈ ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਆਗੂ ਸ਼ਾਮਲ ਹੋਏ | ਮੀਟਿੰਗ ਵਿੱਚ ਕਿਸਾਨੀ ਮੁੱਦਿਆਂ 'ਤੇ ਵਿਚਾਰਾਂ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖੋਹਣ ਦੇ ਖ਼ਿਲਾਫ਼ ਅਤੇ ਪੰਜਾਬ ਦੀਆਂ ਹੋਰ ਕਿਸਾਨ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਮੋਹਾਲੀ ਵਿਖੇ ਇਕੱਠੇ ਹੋ ਕੇ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ ਤੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ | ਮੀਟਿੰਗ ਵਿੱਚ ਬੁਲਾਰਿਆਂ ਵੱਲੋਂ ਮੰਗ ਕੀਤੀ ਗਈ ਕੀ ਝੋਨੇ ਦੇ ਸੀਜ਼ਨ ਤੋਂ ਪਹਿਲਾ ਖੇਤਾਂ ਦੀ ਬਿਜਲੀ ਦੀਆਂ ਲਾਈਨਾਂ ਦੀ ਰਿਪੇਅਰ ਕੀਤੀ ਜਾਵੇ, ਨਹਿਰੀ ਪਾਣੀ ਦੀਆਂ ਅਧੂਰੀਆਂ ਰਹਿੰਦੀਆਂ ਅੰਡਰ ਗਰਾਉਂਡ ਪਾਈਪਾਂ ਝੋਨੇ ਦੇ ਸੀਜ਼ਨ ਤੋਂ ਪਹਿਲਾ ਮੁਕੰਮਲ ਕੀਤੀਆ ਜਾਣਾ, ਸਹਿਕਾਰੀ ਸੁਸਾਇਟੀਆਂ ਦੇ ਹੱਦ ਕਰਜ਼ੇ ਦਾ ਮਸਲਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ | ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਮਲਕੀਤ ਸਿੰਘ ਲੱਖਮੀਰਵਾਲਾ, ਕਸ਼ਮੀਰ ਸਿੰਘ ਘਰਾਚੋਂ, ਰੋਹੀ ਸਿੰਘ ਮੰਗਵਾਲ, ਗੁਰਜੀਤ ਸਿੰਘ ਭੜੀ, ਬਲਵਿੰਦਰ ਸਿੰਘ ਜੱਖਲਾ, ਜਸਪਾਲ ਸਿੰਘ ਘਰਾਚੋਂ, ਗੁਰਮੇਲ ਸਿੰਘ ਗਿਦੜਿਆਣੀ, ਦਰਸਨ ਕੁਮਾਰ ਲਿਦੜਾ, ਪ੍ਰੀਤਮ ਸਿੰਘ ਬਡਰੁੱਖਾਂ, ਮਨਜਿੰਦਰ ਸਿੰਘ ਘਾਬਦਾਂ, ਪ੍ਰੀਤਮ ਸਿੰਘ ਬਾਦਸ਼ਾਹਪੁਰ, ਅਮਰਜੀਤ ਸਿੰਘ ਖਨਾਲ ਕਲਾ, ਬਲਵਿੰਦਰ ਸਿੰਘ ਘੋੜੇਨਾਵ, ਜਸਵਿੰਦਰ ਸਿੰਘ ਚੰਗਾਲ, ਪ੍ਰੀਤਇੰਦਰ ਸਿੰਘ ਗਰੇਵਾਲ, ਭਰਭੂਰ ਸਿੰਘ ਬਡਰੁੱਖਾਂ, ਕੁਲਤਾਰ ਸਿੰਘ ਘਰਾਚੋਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ ਮਲੇਰਕੋਟਲਾ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ 20 ਨੂੰ ਪੰਜਾਬ ਭਰ ਵਿਚ ਦਵਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ <br/>
Ad Position 24