ਮਲੇਰਕੋਟਲਾ, 4 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਬੀਬਾ ਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ, ਮਲੇਰਕੋਟਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ | ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਮਾਲ ਅਫ਼ਸਰ, ਮਲੇਰਕੋਟਲਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਆਪਣੀ ਨਵੀਂ ਜ਼ਿੰਮੇਵਾਰੀ ਨੰੂ ਸੰਭਾਲਦੇ ਹੋਏ ਮਨਦੀਪ ਕੌਰ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਤੇ ਉਹ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਲੋਕ-ਹਿਤ ਨੂੰ ਪਹਿਲ ਦੇਣ ਦੇ ਨਾਲ-ਨਾਲ ਦਫ਼ਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਯਕੀਨੀ ਬਣਾਉਣੀ ਉਨ੍ਹਾਂ ਦੀ ਤਰਜ਼ੀਹ ਰਹੇਗੀ | ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਯਤਨਸ਼ੀਲ ਰਹਿਣਗੇ, ਤਾਂ ਜੋ ਆਮ ਜਨਤਾ ਨੂੰ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਮਿਲ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਹੋ ਸਕੇ |