22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਦੇ ਵਾਰਡ ਨੰਬਰ 5 ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 05-05-2026
ਧੂਰੀ, 4 ਮਈ (ਸੰਜੇ ਲਹਿਰੀ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 5 ਵਿੱਚ ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਰੋਜ਼ਮਰਾ ਜ਼ਿੰਦਗੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਤੁਰੰਤ ਅਤੇ ਟਿਕਾਊ ਹੱਲ ਲਈ ਸੰਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ | ਮੀਟਿੰਗ ਦੌਰਾਨ ਸੁਖਵੀਰ ਸਿੰਘ ਨੇ ਕਿਹਾ ਕਿ ਸੜਕਾਂ ਦੀ ਮੁਰੰਮਤ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਹੂਲਤ, ਸਟਰੀਟ ਲਾਈਟਾਂ ਅਤੇ ਸਫ਼ਾਈ ਵਰਗੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਹਰ ਵਾਰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ, ਸੀਵਰੇਜ ਲਾਈਨਾਂ, ਪਾਣੀ ਸਪਲਾਈ ਪ੍ਰੋਜੈਕਟ ਅਤੇ ਸਫ਼ਾਈ ਮੁਹਿੰਮਾਂ 'ਤੇ ਤੇਜ਼ੀ ਨਾਲ ਕੰਮ ਹੋ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਜੀਵਨ ਸਤਰ ਮੁਹੱਈਆ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਾਸੀਆਂ ਨੂੰ ਜੋ ਗਰੰਟੀਆਂ ਵੋਟਾਂ ਤੋਂ ਪਹਿਲਾਂ ਦਿੱਤੀਆਂ ਗਈਆਂ ਸਨ, ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਵਿੱਚ ਵੀ ਵਿਕਾਸ ਕਾਰਜ ਵੱਡੀ ਪੱਧਰ 'ਤੇ ਚੱਲ ਰਹੇ ਹਨ ਅਤੇ ਧੂਰੀ ਵਾਸੀਆਂ ਦੀ ਸਭ ਤੋਂ ਵੱਡੀ ਮੰਗ ਆਰ.ਓ.ਬੀ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ | ਸੁਖਵੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਧੂਰੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਸਮੇਂ-ਸਮੇਂ 'ਤੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਕਰ ਕੇ ਕੰਮ ਦੀ ਗਤੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਭਿ੍ਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣਾ ਹੈ | ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਵਿਕਾਸ ਲਈ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਕਿਸੇ ਵੀ ਸਮੱਸਿਆ ਸੰਬੰਧੀ ਸਿੱਧਾ ਸਰਕਾਰ ਨਾਲ ਸੰਪਰਕ ਕਰਨ | ਇਸ ਮੌਕੇ ਵਾਰਡ ਨੰਬਰ 5 ਤੋਂ ਮੁਨੀਸ਼ ਜਿੰਦਲ (ਰਿੰਕੂ), ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਅਨਿਲ ਮਿੱਤਲ, ਪੁਸ਼ਪਿੰਦਰ ਸ਼ਰਮਾ, ਹਰਜਿੰਦਰ ਸਿੰਘ ਕਾਂਝਲਾ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਸੰਤੁਸ਼ਟੀ ਜਤਾਈ |

Ad Position 22
No active advertisement
ਪਿਛਲੀ ਖ਼ਬਰ ਵਿੱਦਿਅਕ ਸੰਸਥਾਵਾਂ ਅੰਦਰ ਧਰਤੀ ਹੇਠਲੇ ਪਾਣੀ ਸਬੰਧੀ ਸੈਮੀਨਾਰ ਕਰਵਾਏ ਜਾਣ - ਚੇਅਰਮੈਨ ਸਿੱਧੂ <br/> ਅਗਲੀ ਖ਼ਬਰ ਪੰਜਾਬ ਦਾ ਮਾਹੌਲ ਦਿਨੋਂ-ਦਿਨ ਖ਼ਰਾਬ ਹੋ ਰਿਹੈ-ਰਾਮਪੁਰਾ <br/>
Ad Position 24