22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿੱਦਿਅਕ ਸੰਸਥਾਵਾਂ ਅੰਦਰ ਧਰਤੀ ਹੇਠਲੇ ਪਾਣੀ ਸਬੰਧੀ ਸੈਮੀਨਾਰ ਕਰਵਾਏ ਜਾਣ - ਚੇਅਰਮੈਨ ਸਿੱਧੂ <br/>

Ad Position 21
No active advertisement
ਅਜੀਤ ਡੈਸਕ 05-05-2026
ਮਲੇਰਕੋਟਲਾ, 4 ਮਈ (ਮਨਜਿੰਦਰ ਸਿੰਘ ਸਰੌਦ) - ਪਿਛਲੇ ਸਮੇਂ ਤੋਂ ਪੰਜਾਬ ਦੀ ਧਰਤੀ ਹੇਠਲਾ ਪਾਣੀ ਬੇਹੱਦ ਡੂੰਘਾ ਹੋ ਜਾਣ ਕਾਰਨ ਆਉਣ ਵਾਲੀ ਪੀੜ੍ਹੀ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਸਾਬਕਾ ਉਪ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਬਘਰੌਲ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਅੱਜ ਸੂਬੇ ਅੰਦਰ ਪਾਣੀ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਦੀ ਲੋੜ ਹੈ ਜੇਕਰ ਨੌਜਵਾਨ ਵਰਗ ਪਾਣੀ ਦੀ ਸਾਂਭ ਸੰਭਾਲ ਲਈ ਅੱਗੇ ਆਵੇ ਤਾਂ ਬੇਹੱਦ ਚੰਗੀ ਗੱਲ ਹੋਵੇਗੀ | ਚੇਅਰਮੈਨ ਸਿੱਧੂ ਨੇ ਆਖਿਆ ਕਿ ਵੱਖ-ਵੱਖ ਵਿੱਦਿਅਕ ਸੰਸਥਾਵਾਂ ਅੰਦਰ ਧਰਤੀ ਹੇਠਲੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਉਣ ਦੇ ਲਈ ਵੱਡੇ ਪੱਧਰ 'ਤੇ ਵਿਸਾਲ ਸੈਮੀਨਾਰ ਉਲੀਕੇ ਜਾਣ | ਉਨ੍ਹਾਂ ਕਿਹਾ ਕਿ ਜੇਕਰ ਪਾਣੀ ਦੀ ਸਹੀ ਕਦਰ ਜਾਨਣੀ ਹੋਵੇ ਤਾਂ ਮੱਧ ਪ੍ਰਦੇਸ਼ ਤੇ ਰਾਜਸਥਾਨ ਵਰਗੇ ਸੂਬਿਆਂ ਤੋਂ ਸਾਨੂੰ ਸੇਧ ਲੈਣ ਦੀ ਲੋੜ ਹੈ ਜਿੱਥੇ ਪਾਣੀ ਨੂੰ ਲੈ ਕੇ ਜੰਗ ਵਰਗਾ ਮਾਹੌਲ ਪੈਦਾ ਹੋ ਜਾਂਦਾ ਹੈ | ਚੇਅਰਮੈਨ ਸਿੱਧੂ ਨੇ ਆਖਿਆ ਕਿ ਜੇਕਰ ਵਿੱਦਿਅਕ ਸੰਸਥਾਵਾਂ ਅੰਦਰ ਪਾਣੀ ਦੀ ਸਾਂਭ ਸੰਭਾਲ ਲਈ ਸੈਮੀਨਾਰ ਕਰਵਾਏ ਜਾਣ ਤਾਂ ਇਸ ਦਾ ਵੱਡਾ ਫ਼ਾਇਦਾ ਹੋ ਸਕਦਾ ਹੈ ਕਿਉਂਕਿ ਜੇਕਰ ਨੌਜਵਾਨ ਪੀੜੀ ਚਾਹੇ ਤਾਂ ਉਹ ਕੁੱਝ ਵੀ ਕਰ ਸਕਦੀ ਹੈ, ਇਸ ਲਈ ਪਾਣੀ ਨੂੰ ਸੰਭਾਲਣ ਲਈ ਯਤਨ ਕੀਤੇ ਜਾਣ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਜਖੇਪਲ ਦੇ ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ. ਪ੍ਰੀਖਿਆ ਵਿਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਦੇ ਵਾਰਡ ਨੰਬਰ 5 ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ
Ad Position 24