ਜਖੇਪਲ, 4 ਮਈ (ਮੇਜਰ ਸਿੰਘ ਸਿੱਧੂ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਦੇ ਸੱਤ ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ. ਦੀ ਪ੍ਰੀਖਿਆ ਪਾਸ ਕਰ ਕੇ ਸਕਾਲਰਸਿੱਪ ਪ੍ਰਾਪਤ ਕੀਤੀ ਹੈ | ਇਸ ਪ੍ਰੀਖਿਆ ਵਿਚ ਇਸ ਸਕੂਲ ਦੀ ਵਿਦਿਆਰਥਣ ਮਹਿਕ ਕੌਰ ਨੇ 150 ਨੰਬਰ ਲੈ ਕੇ ਜ਼ਿਲੇ੍ਹ ਵਿਚ ਤੀਸਰਾ ਤੇ ਰਾਜ ਵਿਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕਾਂ ਨਾਲ ਇਹ ਪ੍ਰੀਖਿਆ ਪਾਸ ਕਰ ਲਈ ਹੈ | ਜ਼ਿਕਰਯੋਗ ਹੈ ਕਿ ਇਸ ਪ੍ਰੀਖਿਆ ਦੀ ਤਿਆਰੀ ਹਿੰਦੀ ਅਧਿਆਪਕ ਸ਼੍ਰੀ ਕਿ੍ਸ਼ਨ ਗੋਪਾਲ ਨੇ ਵਿਦਿਆਰਥੀਆਂ ਨੂੰ ਵੱਖਰਾ ਸਮਾ ਦੇ ਕੇ ਕਰਵਾਈ ਸੀ | ਸਕੂਲ ਮੁਖੀ ਸ਼੍ਰੀ ਮੁਨੀਸ਼ ਵਰਮਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਤੇ ਵਧਾਈ ਦਿੱਤੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿਚ ਸਖ਼ਤ ਮਿਹਨਤ ਕਰ ਕੇ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |