ਸੁਨਾਮ ਊਧਮ ਸਿੰਘ ਵਾਲਾ, 4 ਮਈ (ਭੁੱਲਰ, ਧਾਲੀਵਾਲ, ਸੱਗੂ) - ਸਥਾਨਕ ਅਕੇਡੀਆ ਵਰਲਡ ਸਕੂਲ ਵਲੋਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸ ਡੀ ਐਮ ਸੁਨਾਮ ਊਧਮ ਸਿੰਘ ਵਾਲਾ ਗਗਨਦੀਪ ਸਿੰਘ ਸ਼ਾਮਿਲ ਹੋਏ | ਇਸ ਸਮੇਂ ਨਵ-ਨਿਯੁਕਤ ਵਿਦਿਆਰਥੀ ਕੌਂਸਲ ਮੈਂਬਰਾਂ 'ਚ ਸਿਆਸੀ ਗੁਣ ਪੈਦਾ ਕਰਨ ਦੇ ਮੰਤਵ ਨਾਲ ਸਭਾ ਦਾ ਗਠਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ ਅਤੇ ਇਸ ਤੋਂ ਬਾਅਦ ਮੁੱਖ ਮਹਿਮਾਨ ਵਲੋਂ ਦੀਪ ਜਗਾਉਣ ਦੀ ਰਸਮ ਕੀਤੀ ਗਈ | ਪਿ੍ੰਸੀਪਲ ਸ੍ਰੀਮਤੀ ਰਣਜੀਤ ਕੌਰ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਬਣਨ ਲਈ ਪ੍ਰੇਰਿਤ ਕੀਤਾ | ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪੇਸ਼ ਕੀਤਾ ਗਿਅ | ਮੁੱਖ ਮਹਿਮਾਨ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਵਿਦਿਆਰਥੀ ਆਗੂਆਂ ਨੂੰ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਜਲਦ ਪੂਰਾ ਕਰਨ ਦੀ ਕਾਮਨਾ ਕੀਤੀ | ਇਸ ਸਮਾਗਮ ਵਿਚ ਵਾਈਸ ਪਿ੍ੰਸੀਪਲ ਵਿਕਾਸ ਗਰਗ ਅਤੇ ਹੋਰ ਵੀ ਸਟਾਫ਼ ਮੈਂਬਰ ਮੌਜੂਦ ਸਨ |