23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸਹਿਕਾਰੀ ਬੈਂਕਾਂ ਕਿਸਾਨਾਂ ਨੂੰ ਫ਼ਸਲੀ ਕਰਜ਼ੇ ਵਧੇ ਹੱਦ ਕਰਜ਼ੇ ਮੁਤਾਬਿਕ ਦੇਣ-ਰਣ ਸਿੰਘ ਚੱਠਾ <br/>

Ad Position 21
No active advertisement
ਅਜੀਤ ਡੈਸਕ 05-05-2026
ਸੁਨਾਮ ਊਧਮ ਸਿੰਘ ਵਾਲਾ, 4 ਮਈ (ਰੁਪਿੰਦਰ ਸਿੰਘ ਸੱਗੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਹਿਕਾਰੀ ਬੈਂਕ ਵੱਲੋਂ ਕਿਸਾਨਾਂ ਨੂੰ ਵਧੇ ਹੱਦ ਕਰਜ਼ੇ ਅਨੁਸਾਰ ਫ਼ਸਲੀ ਕਰਜ਼ਾ ਦੇਣ ਤੋਂ ਇਨਕਾਰ ਕੀਤੇ ਜਾਣ ਦੇ ਸਿੱਟੇ ਵਜੋਂ ਕਿਸਾਨਾਂ 'ਚ ਫ਼ੈਲ ਰਹੀ ਬੇਚੈਨੀ ਦਾ ਮਸਲਾ ਕਿਸਾਨਾਂ ਦੀ ਖੇਤੀ ਨੂੰ ਸੰਕਟ ਵਿੱਚ ਪਾਉਣ ਵਾਲਾ ਹੈ | ਕਿਸਾਨ ਆਗੂ ਰਣ ਸਿੰਘ ਚੱਠਾ ਨੇ ਸਹਿਕਾਰਤਾ ਬੈਂਕਾਂ ਦੇ ਇਸ ਕਿਸਾਨ ਦੋਖੀ ਰਵੱਈਏ ਦਾ ਸਖ਼ਤ ਨੋਟਿਸ ਲੈਂਦਿਆਂ ਜਿੱਥੇ ਨਿੰਦਾ ਕੀਤੀ ਉੱਥੇ ਕਰਜ਼ਾ ਨਾ ਦੇਣ ਦੀ ਸੂਰਤ ਵਿੱਚ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ | ਚੱਠਾ ਨੇ ਕਿਹਾ ਕਿ ਪੰਜਾਬ ਸਰਕਾਰ ਸਹਿਕਾਰਤਾ ਬੈਂਕਾਂ ਨੂੰ ਖੇਤੀ ਕਰਜ਼ਾ ਦੇਣ ਲਈ ਫੌਰੀ ਪਾਬੰਦ ਕਰੇ | ਕਿਸਾਨ ਆਗੂ ਚੱਠਾ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਲਗਾਤਾਰ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਦੇ ਨੁਕਸਾਨ ਦੀ ਮਾਰ ਹੇਠ ਹਨ | ਉੱਪਰੋਂ ਇਹ ਬੈਂਕ ਕਿਸਾਨਾਂ ਨੂੰ ਅਗਲੀ ਫ਼ਸਲ ਲਈ ਹੱਦ ਕਰਜ਼ਾ ਦੇਣ ਤੋਂ ਹੱਥ ਪਿੱਛੇ ਖਿੱਚ ਕੇ ਹੋਰ ਪਰੇਸ਼ਾਨੀ ਪੈਦਾ ਕਰ ਰਹੇ ਹਨ | ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿ ਕੁੱਝ ਦਿਨ ਪਹਿਲਾਂ ਰਜਿਸਟਰਾਰ ਸਹਿਕਾਰਤਾ ਵਿਭਾਗ ਚੰਡੀਗੜ੍ਹ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਕਿਸਾਨਾਂ ਨੂੰ ਅਗਲੀ ਸਾਉਣੀ ਅਤੇ ਹਾੜ੍ਹੀ ਦੀ ਫ਼ਸਲ ਲਈ ਐਮ ਸੀ ਐਲ ਪਾਸ ਕਰ ਕੇ ਕੇਂਦਰੀ ਸਹਿਕਾਰੀ ਬੈਂਕਾਂ ਨੂੰ ਇਹ ਕਰਜ਼ਾ ਦੇਣ ਲਈ ਪੱਤਰ ਜਾਰੀ ਕੀਤਾ ਹੈ | ਚੱਠਾ ਨੇ ਕਿਹਾ ਕਿ ਇਸ ਦੇ ਬਾਵਜੂਦ ਕਿਸਾਨਾਂ ਨਾਲ ਬੁਰਾ ਸਲੂਕ ਕੀਤਾ ਜਾ ਰਿਹਾ ਹੈ | ਕਿਸਾਨ ਆਗੂ ਰਣ ਸਿੰਘ ਚੱਠਾ ਨੇ ਇਹ ਵੀ ਕਿਹਾ ਕਿ ਸਹਿਕਾਰਤਾ ਵਿਭਾਗ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਹੋਣ ਕਾਰਨ ਕਿਸਾਨਾਂ ਨਾਲ ਮਾੜਾ ਸਲੂਕ ਹੋਰ ਵੀ ਮੰਦਭਾਗਾ ਹੈ | ਕਿਸਾਨ ਆਗੂ ਚੱਠਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੱਲ ਨਾ ਕੀਤਾ ਤਾਂ ਜਥੇਬੰਦੀ ਸੰਘਰਸ਼ ਲਈ ਮਜਬੂਰ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ Tਸਰਬੱਤ ਦਾ ਭਲਾ ਸੇਵਾ ਸੁਸਾਇਟੀU ਵੱਲੋਂ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਅਕੇਡੀਆ ਵਰਲਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ <br/>
Ad Position 24