23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕਿਸਾਨ ਮੁੱਦਿਆਂ 'ਤੇ ਚਰਚਾ, ਕਰਮਜੀਤ ਸਿੰਘ ਗੰਡੇਵਾਲ ਮੁੜ ਬਲਾਕ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 05-05-2026
ਸ਼ੇਰਪੁਰ, 4 ਮਈ (ਮੇਘ ਰਾਜ ਜੋਸ਼ੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਕਿਸਾਨੀ ਮੁੱਦਿਆਂ 'ਤੇ ਵਿਸਥਾਰ ਪੂਰਵਕ ਵਿਚਾਰ-ਚਰਚਾ ਕੀਤੀ ਗਈ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ | ਇਸ ਮੌਕੇ ਜਥੇਬੰਦੀ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਪਿਛਲੇ ਦਿਨਾਂ ਵਿੱਚ ਬਰਖਾਸਤ ਕੀਤੇ ਕਰਮਜੀਤ ਸਿੰਘ ਗੰਡੇਵਾਲ ਨੂੰ ਮੁੜ ਬਲਾਕ ਸ਼ੇਰਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਆਗੂਆਂ ਨੇ ਉਮੀਦ ਜਤਾਈ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਕਿਸਾਨਾਂ ਦੇ ਹੱਕਾਂ ਲਈ ਡਟ ਕੇ ਕੰਮ ਕਰਨਗੇ | ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ, ਮੇਜਰ ਸਿੰਘ, ਕਰਮਜੀਤ ਸਿੰਘ ਗੰਡੇਵਾਲ, ਬਹਾਦਰ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ, ਸੰਗਾਰਾ ਸਿੰਘ, ਹਰਬੰਸ ਸਿੰਘ, ਜਗਰੂਪ ਸਿੰਘ, ਬਲੌਰ ਸਿੰਘ, ਰਣਜੀਤ ਸਿੰਘ, ਚਤਰ ਸਿੰਘ, ਸੁਰਜੀਤ ਸਿੰਘ, ਗੁਰਚਰਨ ਸਿੰਘ, ਨਾਹਰ ਸਿੰਘ, ਇਕਬਾਲ ਸਿੰਘ, ਬਿਕਰ ਸਿੰਘ, ਗੁਰਮੁਖ ਸਿੰਘ ਸ਼ੇਰਪੁਰ, ਪਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਮੰਗਾਂ ਨੂੰ ਲੈ ਕੇ ਬੀ.ਕੇ.ਯੂ. ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ Tਸਰਬੱਤ ਦਾ ਭਲਾ ਸੇਵਾ ਸੁਸਾਇਟੀU ਵੱਲੋਂ ਗੁਰਮਤਿ ਸਮਾਗਮ ਕਰਵਾਇਆ <br/>
Ad Position 24