23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਇਕ ਪੰਡੋਰੀ ਨੇ ਖੀਪਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 05-05-2026
ਸ਼ੇਰਪੁਰ, 4 ਮਈ (ਦਰਸ਼ਨ ਸਿੰਘ ਖੇੜੀ) - ਵਪਾਰ ਮੰਡਲ ਦੇ ਪ੍ਰਧਾਨ ਮਨਦੀਪ ਸਿੰਘ ਖੀਪਲ ਅਤੇ ਉੱਘੇ ਸਮਾਜਸੇਵੀ ਗੁਰਦੀਪ ਸਿੰਘ ਖੀਪਲ ਦੇ ਪਿਤਾ ਅਮਰਜੀਤ ਸਿੰਘ ਖੀਪਲ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਬੇਵਕਤੀ ਮੌਤ ਉੱਪਰ ਖੀਪਲ ਪਰਿਵਾਰ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਖ ਸਾਂਝਾ ਕੀਤਾ ਗਿਆ | ਵਿਧਾਇਕ ਪੰਡੋਰੀ ਨੇ ਕਿਹਾ ਕਿ ਅਮਰਜੀਤ ਸਿੰਘ ਜੋ ਕਿ ਧਾਰਮਿਕ, ਸਮਾਜਿਕ ਤੇ ਮੁਲਾਜਮ ਜਥੇਬੰਦੀਆਂ ਨਾਲ ਜੁੜੇ ਹੋਏ ਆਗੂ ਸਨ, ਦੇ ਅਕਾਲ ਚਲਾਣਾ ਕਰ ਜਾਣ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਸਰਪੰਚ ਰਾਜਵਿੰਦਰ ਸਿੰਘ ਰਾਜ, ਆਪ ਦੇ ਮੁੱਖ ਬੁਲਾਰੇ ਚੇਤਨ ਰਿਸ਼ੀ ਚੀਨੂੰ ਭਗਵਾਨਪੁਰਾ, ਆਪ ਦੇ ਸਿੱਖਿਆ ਕੋਆਰਡੀਨੇਟਰ ਸੁਖਮਿੰਦਰ ਸਿੰਘ ਧਾਲੀਵਾਲ, ਮਨਜੀਤ ਸਿੰਘ ਬਹਿਣੀਵਾਲ, ਮਨਜੀਤ ਸਿੰਘ ਧਾਮੀ, ਬਹਾਦਰ ਸਿੰਘ ਫ਼ੌਜੀ, ਦਰਸ਼ਨ ਸਿੰਘ, ਬਿੰਦਰ ਸਿੰਘ ਖ਼ਾਲਸਾ, ਮਨਦੀਪ ਸਿੰਘ ਖੀਪਲ, ਗੁਰਦੀਪ ਸਿੰਘ ਖੀਪਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਚੋਣਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-2 ਦੇ ਮੈਂਬਰਾਂ ਦੀ ਹੋਈ ਚੋਣ <br/>
Ad Position 24