24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮਲੇਰਕੋਟਲਾ ਵਿਖੇ ਪੰਥਕ ਅਕਾਲੀ ਲਹਿਰ ਵਲੋਂ ਵਿਸ਼ਾਲ ਪੰਥਕ ਕਾਨਫ਼ਰੰਸ 9 ਨੂੰ <br/>

Ad Position 21
No active advertisement
ਅਜੀਤ ਡੈਸਕ 05-05-2026
ਮਾਲੇਰਕੋਟਲਾ, 4 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਾਲੇਰਕੋਟਲਾ ਵਿਖੇ ਪੰਥਕ ਅਕਾਲੀ ਲਹਿਰ ਵਲੋਂ 9 ਮਈ ਨੂੰ ਕੀਤੀ ਜਾਣ ਵਾਲੀ ਵਿਸ਼ਾਲ ਪੰਥਕ ਕਾਨਫ਼ਰੰਸ ਸਬੰਧੀ ਹਲਕਾ ਪਾਇਲ ਦੇ ਇੰਚਾਰਜ, ਸਹਿਕਾਰੀ ਮੰਡੀਕਰਨ ਸਭਾ ਮਾਲੇਰਕੋਟਲਾ ਦੇ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪ੍ਰਮੁੱਖ ਆਗੂਆਂ ਵੱਲੋਂ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੀ ਮਾਲੇਰਕੋਟਲਾ ਆਮਦ 'ਤੇ ਗੁਰਦੁਆਰਾ ਸਿੰਘ ਸਭਾ ਸੱਟਾ ਬਾਜ਼ਾਰ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਹਲਕਾ ਮਲੇਰਕੋਟਲਾ ਦੇ ਵਿਚੋਂ ਪਹੁੰਚੇ ਸੀਨੀਅਰ ਆਗੂਆਂ ਨੇ ਤਿਆਰੀਆਂ ਸਬੰਧੀ ਵਿਚਾਰ-ਚਰਚਾ ਕੀਤੀ | ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਤੇ ਗਿਆਨੀ ਅਮਰ ਸਿੰਘ ਐਮ.ਡੀ. ਦਸ਼ਮੇਸ਼ ਕੰਬਾਈਨ ਨੇ ਆਖਿਆ ਕਿ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੇ ਮਲੇਰਕੋਟਲਾ ਪਹੁੰਚਣ 'ਤੇ ਹਲਕੇ ਦੀਆਂ ਸਿੱਖ ਸੰਗਤਾਂ ਵਲੋਂ ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ, ਉਪਰੰਤ ਗੁਰਦੁਆਰਾ ਸਿੰਘ ਸਭਾ ਵਿਖੇ ਵਿਸ਼ਾਲ ਇਕੱਠ ਹੋਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਉੱਘੀਆਂ ਸ਼ਖਸੀਅਤਾਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਵੀ ਕੀਤਾ ਜਾਵੇਗਾ | ਇਸ ਮੌਕੇ ਗਿਆਨੀ ਅਮਰ ਸਿੰਘ ਦਸ਼ਮੇਸ਼ ਕੰਬਾਈਨ, ਪ੍ਰਧਾਨ ਦਲਬਾਰਾ ਸਿੰਘ ਚਹਿਲ, ਸੀਨੀਅਰ ਆਗੂ ਸਰਪੰਚ ਸਤਿੰਦਰ ਸਿੰਘ ਸੇਹਕੇ, ਉੱਘੇ ਸਿੱਖ ਬੁੱਧੀਜੀਵੀ ਜਥੇਦਾਰ ਅਮਰੀਕ ਸਿੰਘ ਨਾਰੀਕੇ, ਸੀਨੀਅਰ ਆਗੂ ਸਰਪੰਚ ਚਮਕੌਰ ਸਿੰਘ ਭੈਣੀ ਖੁਰਦ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਡਾ. ਜੀਵਨ ਸਿੰਘ ਮੁਬਾਰਕਪੁਰ ਚੁੰਘਾ ਸਣੇ ਸੀਨੀਅਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੁਣ ਪੀ.ਜੀ.ਆਈ ਘਾਬਦਾਂ ਦੇ ਮੂਹਰੇ ਰੁਕਣਗੀਆਂ ਪੀ.ਆਰ.ਟੀ.ਸੀ ਦੀਆਂ ਬੱਸਾਂ <br/> ਅਗਲੀ ਖ਼ਬਰ ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਪੰਜਾਬ ਦੇ ਸੂਬਾ ਕਮੇਟੀ ਮੈਂਬਰਾਂ ਵਲੋਂ ਕੀਤੀ ਮੀਟਿੰਗ <br/>
Ad Position 24