24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

-ਬਹੁਚਰਚਿਤ ਸਰੌਦ ਮਾਮਲਾ- ਮਲੇਰਕੋਟਲਾ ਪੁਲਿਸ ਵਲੋਂ ਅੰਨ੍ਹੇ ਕਤਲ ਕਾਂਡ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ- 2 ਜਣਿਆਂ ਨੂੰ ਕੀਤਾ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 05-05-2026
ਮਲੇਰਕੋਟਲਾ, 4 ਮਈ (ਮਨਜਿੰਦਰ ਸਿੰਘ ਸਰੌਦ, ਹਨੀਫ਼ ਥਿੰਦ, ਪਾਰਸ ਜੈਨ) - ਪਿਛਲੇ ਦਿਨਾਂ ਤੋਂ ਪਿੰਡ ਸਰੌਦ ਦਾ ਨੌਜਵਾਨ ਸੁਰਜੀਤ ਸਿੰਘ ਲਾਪਤਾ ਦੱਸਿਆ ਜਾ ਰਿਹਾ ਸੀ ਪਰੰਤੂ 2 ਮਈ ਨੂੰ ਉਸ ਨੌਜਵਾਨ ਦੀ ਬੋਰੀ 'ਚ ਬੰਦ ਲਾਸ਼ ਰਾਣਵਾਂ ਨੇੜੇ ਲਸਾੜਾ ਡਰੇਨ ਤੋਂ ਖ਼ਰਾਬ ਹਾਲਤ 'ਚ ਮਿਲਣ ਤੋਂ ਬਾਅਦ ਇਸ ਬਹੁਚਰਚਿਤ ਮਾਮਲੇ ਨੇ ਨਵਾਂ ਮੋੜ ਲੈ ਲਿਆ | ਜਿਸ ਸਬੰਧੀ ਅਹਿਮ ਖ਼ੁਲਾਸਾ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੇ ਵਿੱਚ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ | ਉਨ੍ਹਾਂ ਕਿਹਾ ਕਿ ਦੀਪਿੰਦਰਪਾਲ ਸਿੰਘ ਉਪ ਕਪਤਾਨ ਇੰਨਵੈਸ਼ਟੀਗੇਸ਼ਨ ਤੇ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਸਦਰ ਅਹਿਮਦਗੜ੍ਹ ਇੰਸਪੈਕਟਰ ਗੁਰਪ੍ਰੀਤ ਕੌਰ ਵੱਲੋਂ ਇਸ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਆਖਿਆ ਕਿ ਕੁਝ ਦਿਨ ਪਹਿਲਾਂ ਸੁਖਜੀਤ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਸਰੌਦ ਵੱਲੋਂ ਆਪਣੇ ਪਤੀ ਸੁਰਜੀਤ ਸਿੰਘ ਦੇ ਲਾਪਤਾ ਹੋਣ ਸਬੰਧੀ ਸੂਚਨਾ ਦਿੱਤੀ ਗਈ ਸੀ | ਜਿਸ ਦੇ ਚੱਲਦਿਆਂ ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਸੁਖਜੀਤ ਕੌਰ ਦੇ ਬਿਆਨ 'ਤੇ ਮਾਮਲਾ ਦਰਜ ਕਰ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਗਈ | ਪੁਲਿਸ ਵੱਲੋਂ ਇਸ ਮਾਮਲੇ ਦੀ ਬੇਹੱਦ ਡੂੰਘਾਈ ਨਾਲ ਪੜਤਾਲ ਕਰਦਿਆਂ ਜਾਂਚ ਦੌਰਾਨ ਤਕਨੀਕੀ ਸਬੂਤ ਇਕੱਠੇ ਕੀਤੇ | ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਘਾਲਿਆ ਗਿਆ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੇ ਆਧਾਰ 'ਤੇ ਸ਼ੱਕੀ ਵਿਅਕਤੀਆਂ ਪਰਮਜੀਤ ਕੌਰ ਤੇ ਹਰਪ੍ਰੀਤ ਸਿੰਘ ਵਾਸੀ ਸਰੌਦ ਨੂੰ ਜਾਂਚ ਵਿੱਚ ਸ਼ਾਮਲ ਕਰ ਕੇ ਪੁੱਛਗਿੱਛ ਕੀਤੀ ਗਈ ਤਾਂ ਤਫਦੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਉਕਤ ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਤੇ ਪਰਮਜੀਤ ਕੌਰ ਦੇ ਘਰ ਗਿਆ ਸੀ | ਉੱਥੇ ਹਰਪ੍ਰੀਤ ਸਿੰਘ ਨੇ ਆਪਣੀ ਪਤਨੀ ਦੀ ਮਦਦ ਨਾਲ ਸੁਰਜੀਤ ਸਿੰਘ ਦੇ ਸਿਰ ਵਿੱਚ ਲੋਹੇ ਦੀ ਰਾਂਡ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਤੇ ਲਾਸ਼ ਨੂੰ ਬੋਰੀ ਵਿੱਚ ਪਾ ਕੇ ਸਕੂਟਰ ਦੇ ਪਿੱਛੇ ਰੱਖ ਕੇ ਪਿੰਡ ਮੰਡਿਆਲਾ ਤੋਂ ਰਾਣਵਾਂ ਨੂੰ ਜਾਣ ਵਾਲੀ ਸੜਕ 'ਤੇ ਡਰੇਨ ਦੇ ਪੁਲ ਦੇ ਨੇੜੇ ਸੁੱਟ ਦਿੱਤਾ | ਪੁਲਿਸ ਵੱਲੋਂ ਉਪਰੋਕਤ ਤੱਥਾਂ ਦੇ ਆਧਾਰ 'ਤੇ ਮੁਕੱਦਮੇ ਵਿੱਚ ਧਾਰਾਵਾਂ ਦਾ ਵਾਧਾ ਕੀਤਾ ਗਿਆ ਤੇ ਪਰਮਜੀਤ ਕੌਰ ਤੇ ਉਸ ਦੇ ਪਤੀ ਹਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਵੱਲੋਂ ਕੀਤੀ ਜਾਂਚ ਦੌਰਾਨ ਹਰਪ੍ਰੀਤ ਸਿੰਘ ਦੀ ਨਿਸ਼ਾਨਦੇਹੀ 'ਤੇ ਕਤਲ ਲਈ ਵਰਤੀ ਗਈ ਲੋਹੇ ਦੀ ਰਾਂਡ, ਸਕੂਟਰ ਤੇ ਮਿ੍ਤਕ ਦਾ ਟੁੱਟਿਆ ਹੋਇਆ ਮੋਬਾਈਲ ਫ਼ੋਨ ਸਮੇਤ ਸਿੰਮ ਕਾਰਡ ਬਰਾਮਦ ਕਰ ਕੇ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ | ਪੁਲਿਸ ਵੱਲੋਂ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪੁਲਿਸ ਵੱਲੋਂ ਫੁਰਤੀ ਤੇ ਪੂਰੀ ਮੁਸਤੈਦੀ ਦੇ ਨਾਲ ਇਸ ਅਹਿਮ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੱਲ ਕਰਨ ਤੋਂ ਬਾਅਦ ਇਲਾਕੇ ਅੰਦਰ ਪੁਲਿਸ ਦੀ ਚੰਗੀ ਕਾਰਗੁਜ਼ਾਰੀ ਚਰਚਾ ਵਿੱਚ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਦਸੂਹਾ ਵਿਖੇ ਏ. ਡੀ. ਸੀ. ਦੀ ਪੋਸਟ ਪ੍ਰਵਾਨ ਕਰਵਾਉਣਾ ਸ਼ਲਾਘਾਯੋਗ ਕਦਮ-ਵਿਜੇ ਸ਼ਰਮਾ ਅਗਲੀ ਖ਼ਬਰ ਜਸਟਿਸ ਅਗਰਵਾਲ ਨੇ ਕੁਲਵੰਤ ਕਸਕ ਦੀ ਪੁਸਤਕ ਸੋਚ ਦੇ ਪੈਂਡੇ ਕੀਤੀ ਲੋਕ ਅਰਪਣ
Ad Position 24