ਧੂਰੀ, 5 ਮਈ (ਧਾਂਦਰਾ, ਲਹਿਰੀ, ਭੁੱਲਰ) - ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਸ਼ਹਿਰ ਵਿੱਚ ਨਵੇਂ ਬਣੇ ਸਬ-ਡਵੀਜ਼ਨਲ ਹਸਪਤਾਲ ਦਾ ਦੌਰਾ ਕੀਤਾ ਗਿਆ | ਦੌਰੇ ਦੌਰਾਨ ਓ.ਐਸ.ਡੀ. ਸੁਖਵੀਰ ਸਿੰਘ ਨੇ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਫੀਡਬੈਕ ਹਾਸਲ ਕੀਤਾ | ਉਨ੍ਹਾਂ ਨੇ ਡਾਕਟਰਾਂ ਅਤੇ ਸਟਾਫ਼ ਨਾਲ ਵੀ ਮੁਲਾਕਾਤ ਕਰਕੇ ਹਸਪਤਾਲ ਵਿੱਚ ਚੱਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ | ਓ.ਐਸ.ਡੀ. ਸੁਖਵੀਰ ਸਿੰਘ ਨੇ ਹਸਪਤਾਲ ਵਿੱਚ ਸਰਬ ਭਾਰਤੀ ਸੇਵਾ ਸੰਮਤੀ ਵੱਲੋਂ ਚਲਾਏ ਜਾ ਰਹੇ ਲੰਗਰ ਦੀ ਵੀ ਸਰਾਹਨਾ ਕੀਤੀ | ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਪੁਸ਼ਪਿੰਦਰ ਸ਼ਰਮਾ, ਨਾਰੇਸ਼ ਸਿੰਗਲਾ, ਰਣਜੋਧ ਸਿੰਘ ਕਾਂਝਲਾ ਚੇਅਰਮੈਨ ਬਲਾਕ ਸੰਮਤੀ ਧੂਰੀ, ਪ੍ਰਧਾਨ ਰਾਕੇਸ਼ ਕੁਮਾਰ ਗਰਗ, ਪਿਆਰਾ ਚੰਦ, ਕਮਲਜੀਤ ਸਿੰਘ, ਹਰਪ੍ਰੀਤ ਸਿੰਘ ਢਿੱਲੋਂ, ਸ਼ਿਵ ਕੁਮਾਰ ਅਤੇ ਐਡਵੋਕੇਟ ਹੈਪੀ ਗਰਗ ਸਮੇਤ ਹੋਰ ਹਾਜ਼ਰ ਸਨ |