ਅਮਰਗੜ੍ਹ, 5 ਮਈ (ਪਵਿੱਤਰ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਹਾਈ ਕਮਾਂਡ ਵੱਲੋਂ ਸੂਬੇ ਅੰਦਰ ਹੋਣ ਵਾਲੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਨੂੰ ਪਟਿਆਲਾ, ਅਤੇ ਨਾਭਾ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਨੂੰ ਪਾਰਟੀ ਵੱਲੋਂ ਪਹਿਲਾਂ ਚੇਅਰਮੈਨ ਸੋਸ਼ਲ ਮੀਡੀਆ ਤੇ ਆਈ.ਟੀ. ਸੈਲ ਦੀ ਸੂਬਾ ਪੱਧਰੀ ਜ਼ਿੰਮੇਵਾਰੀ ਸੌਂਪੀ ਗਈ ਹੈ | ਪਿਛਲੇ ਲੰਮੇ ਸਮੇਂ ਤੋਂ ਹਲਕਾ ਅਮਰਗੜ੍ਹ ਅੰਦਰ ਕਾਂਗਰਸ ਪਾਰਟੀ ਲਈ ਕੰਮ ਕਰਦੇ ਆ ਰਹੇ ਗੁਰਜੋਤ ਸਿੰਘ ਢੀਂਡਸਾ ਨੇ ਇਸ ਜ਼ਿੰਮੇਵਾਰੀ ਲਈ ਕਾਂਗਰਸ ਹਾਈ ਕਮਾਂਡ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀ ਬੂਥ ਪੱਧਰ ਤੱਕ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਦਿਨ ਰਾਤ ਇੱਕ ਕਰ ਦੇਣਗੇ | ਇਸ ਨਿਯੁਕਤੀ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਨ ਵਾਲਿਆਂ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਲਾਲ ਸਿੰਘ ਤੋਲੇਵਾਲ, ਬਲਾਕ ਅਹਿਮਦਗੜ੍ਹ ਪ੍ਰਧਾਨ ਰੁਪਿੰਦਰ ਸਿੰਘ ਪਿੰਦੂ, ਜਗਰੂਪ ਸਿੰਘ ਬਿੱਟੂ ਜਲਾਲਗੜ੍ਹ, ਜ਼ਿਲ੍ਹਾ ਜਰਨਲ ਸਕੱਤਰ ਗੁਰਸੇਵਕ ਸਿੰਘ ਗੁਆਰਾ, ਬਲਾਕ ਸ਼ਹਿਰੀ ਕਾਂਗਰਸ ਪ੍ਰਧਾਨ ਮਹਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਬਿੱਟੂ, ਸਰਪੰਚ ਗੁਰਵਿੰਦਰ ਸਿੰਘ ਸਲਾਰ, ਸਾਬਕਾ ਸਰਪੰਚ ਹਰਪਿੰਦਰ ਸਿੰਘ ਰੁੜਕੀ, ਰਸ਼ੀਦ ਖਿਲਜੀ ਮੋਮਨਾਬਾਦ, ਜਸਵੀਰ ਸਿੰਘ ਸਾਬਕਾ ਸਰਪੰਚ ਛਤਰੀ ਵਾਲਾ, ਨਪਿੰਦਰ ਸਿੰਘ ਭੱਟੀਆਂ ਕਲਾਂ, ਹਰਦੀਪ ਸਿੰਘ ਦਲੇਲਗੜ੍ਹ, ਹਾਜੀ ਸਰਪੰਚ ਦਹਿਲੀਜ਼ ਕਲਾਂ, ਰਵਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਜ਼ਿਲ੍ਹਾ ਯੂਥ ਪ੍ਰਧਾਨ ਸੁੱਖੀ ਨਾਰੀਕੇ, ਯੂਥ ਪ੍ਰਧਾਨ ਗੁਰਦੀਪ ਰਹਿਲ ਅਲੀਪੁਰ, ਸਾਬਕਾ ਸਰਪੰਚ ਜਸਵੰਤ ਸਿੰਘ, ਵਿਸਕੀ ਬਨਭੌਰਾ, ਬਿੰਦੂ ਕੌਸ਼ਲ, ਚੀਨੂੰ ਕੌਸ਼ਲ, ਹਰਵਿੰਦਰ ਸਿੰਘ ਤੇ ਗੋਗੀ ਦੇ ਨਾਮ ਸ਼ਾਮਲ ਹਨ |