ਮਾਲੇਰਕੋਟਲਾ, 5 ਮਈ (ਮਨਜਿੰਦਰ ਸਿੰਘ ਸਰੌਦ) - ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਦੀ ਮੀਟਿੰਗ ਪ੍ਰਧਾਨ ਬਹਾਦਰ ਸਿੰਘ ਰਾਏ ਕੁਤਬਾ ਦੀ ਪ੍ਰਧਾਨਗੀ ਹੇਠ ਹੋਈ ਜਿੱਥੇ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ | ਐਸੋਸੀਏਸ਼ਨ ਵਲੋਂ ਸੇਵਾ ਮੁਕਤ ਹੋਏ ਥਾਣੇਦਾਰ ਬਲਵੀਰ ਸਿੰਘ ਨੂੰ ਐਸੋਸੀਏਸ਼ਨ ਦਾ ਮੈਂਬਰ ਬਣਾ ਕੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਵੀ ਕੀਤਾ ਗਿਆ | ਪ੍ਰਧਾਨ ਬਹਾਦਰ ਸਿੰਘ ਰਾਏ ਤੇ ਅਹੁਦੇਦਾਰਾਂ ਨੇ ਆਖਿਆ ਕਿ ਸਰਕਾਰ ਵਲੋਂ ਅਪ੍ਰੈਲ ਮਹੀਨੇ ਦੀ ਪੈਨਸ਼ਨ ਵੀ ਨਹੀਂ ਜਾਰੀ ਕੀਤੀ ਗਈ ਜਿਸ ਨੂੰ ਤੁਰੰਤ ਜਾਰੀ ਕੀਤਾ ਜਾਵੇ | ਪੰਜਾਬ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੁਸ਼ਕਲਾਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ | ਪ੍ਰਧਾਨ ਬਹਾਦਰ ਸਿੰਘ ਰਾਏ ਕੁਤਬਾ ਨੇ ਆਖਿਆ ਕਿ ਉਹ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਜਸਬੀਰ ਸਿੰਘ ਘੁੰਮਣ ਸੇਵਾ ਮੁਕਤ ਇੰਸਪੈਕਟਰ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ, ਗੁਰਮੇਲ ਸਿੰਘ ਜਰਨਲ ਸਕੱਤਰ, ਮੁਕੰਦ ਸਿੰਘ ਖ਼ਜ਼ਾਨਚੀ, ਮੁਹੰਮਦ ਕਾਜ਼ਮ, ਰਣਜੀਤ ਸਿੰਘ ਸੇਵਾ ਮੁਕਤ ਡੀ.ਐਸ.ਪੀ. ਅਮਰੀਕ ਸਿੰਘ ਲਸੋਈ, ਨਿਰਭੈ ਸਿੰਘ ਮੰਨਵੀ, ਬਲਵੀਰ ਸਿੰਘ, ਬੀਰੂ ਖਾਂ ਮਲੇਰਕੋਟਲਾ ਆਦਿ ਹਾਜ਼ਰ ਸਨ |