ਮਲੇਰਕੋਟਲਾ, 5 ਮਈ (ਮਨਜਿੰਦਰ ਸਿੰਘ ਸਰੌਦ) -ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਆਗਾਮੀ ਚੋਣਾਂ ਲਈ ਆਬਜ਼ਰਵਰ ਨਿਯੁਕਤ ਕਰਨ ਤੇ ਇਲਾਕੇ ਦੇ ਕਾਂਗਰਸੀ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਪੰਜਾਬ ਕਾਂਗਰਸ ਸੋਸ਼ਲ ਮੀਡੀਆ ਦੇ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਪਟਿਆਲਾ ਤੇ ਨਾਭਾ ਤੋ ਆਬਜ਼ਰਵਰ ਨਿਯੁਕਤ ਕਰਨ ਲਈ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਗੁਰਜੋਤ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਜੋ ਮਾਣ ਦਿੱਤਾ ਗਿਆ ਹੈ ਉਸ ਲਈ ਉਹ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਤੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |