ਚੀਮਾ ਮੰਡੀ, 5 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ.) ਵਿਖੇ ਕਲਗ਼ੀਧਰ ਟਰੱਸਟ ਦੇ ਸਾਬਕਾ ਪ੍ਰਧਾਨ, ਪਦਮ ਸ੍ਰੀ ਅਤੇ ਸ਼ੋ੍ਰਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ 100ਵਾਂ ਜਨਮ ਦਿਹਾੜਾ ਅਕੈਡਮੀ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਬਹੁਤ ਸ਼ਰਧਾ ਪੂਰਵਕ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ ਕਵੀਸ਼ਰੀ ਦੀ ਪੇਸ਼ਕਾਰੀ ਕੀਤੀ ਗਈ | ਅਕੈਡਮੀ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਬਾਬਾ ਇਕਬਾਲ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੇ ਵਿੱਦਿਅਕ ਅਤੇ ਧਾਰਮਿਕ ਖੇਤਰ ਚ ਪਾਏ ਵਡਮੁੱਲੇ ਯੋਗਦਾਨ ਤੋਂ ਜਾਣੂੰ ਕਰਵਾਇਆ ਗਿਆ | ਅਕੈਡਮੀ ਪਿ੍ੰਸੀਪਲ ਗੁਰਪ੍ਰੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਬਾਬਾ ਇਕਬਾਲ ਸਿੰਘ ਦੀਆਂ ਸਿੱਖਿਆਵਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ |