10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕੈਮਿਸਟਾਂ ਨੇ ਸੰਸਦ ਮੈਂਬਰ ਮੀਤ ਹੇਅਰ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 06-05-2026
ਸੁਨਾਮ ਊਧਮ ਸਿੰਘ ਵਾਲਾ, 5 ਮਈ (ਭੁੱਲਰ, ਧਾਲੀਵਾਲ) - ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਇਕ ਵਫ਼ਦ ਨੇ ਈ-ਫਾਰਮੇਸੀ ਦੇ ਗੈਰ-ਕਾਨੂੰਨੀ ਸੰਚਾਲਨ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ਮਨਮਾਨੀਆਂ ਨੂੰ ਲੈ ਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਅਤੇ ਜਨਰਲ ਸਕੱਤਰ ਰਾਜੀਵ ਜੈਨ ਦੀ ਅਗਵਾਈ ਵਿਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੰਗ ਪੱਤਰ ਸੌਂਪਿਆ | ਜਿਸ ਵਿਚ ਉਨ੍ਹਾਂ ਮੰਗ ਕੀਤੀ ਹੈ ਕਿ ਕੈਮਿਸਟਾਂ ਦੀਆਂ ਇਨ੍ਹਾਂ ਮੁਸ਼ਕਲਾਂ ਨੂੰ ਤੁਰੰਤ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇ | ਵਫ਼ਦ ਨੇ ਇਹ ਵੀ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾਂ ਦਿੱਤਾ ਤਾਂ 20 ਮਈ ਨੂੰ ਦੇਸ਼ ਭਰ ਵਿੱਚ ਦਵਾਈਆਂ ਦੀਆਂ ਦੁਕਾਨਾਂ ਮੁਕੰਮਲ ਬੰਦ ਰੱਖੀਆਂ ਜਾਣਗੀਆਂ | ਇਸ ਮੌਕੇ ਬਲਵਿੰਦਰ ਬਬਲਾ ਅਤੇ ਅਜੈਬ ਸੈਣੀ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਰਾਜ ਨੇ ਰੇਤਗੜ੍ਹ ਵਿਖੇ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਬਾਬਾ ਇਕਬਾਲ ਸਿੰਘ ਦਾ ਜਨਮ ਦਿਵਸ ਮਨਾਇਆ <br/>
Ad Position 24