10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭਰਾਜ ਨੇ ਰੇਤਗੜ੍ਹ ਵਿਖੇ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 06-05-2026
ਭਵਾਨੀਗੜ੍ਹ, 5 ਮਈ, (ਫੱਗੂਵਾਲਾ) - ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਰੇਤਗੜ੍ਹ ਵਿਖੇ ਲਗਭਗ 85.46 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਆਪਣੀ ਕਾਬਲਿਅਤ ਨਿਖਾਰਨ ਲਈ ਵਧੀਆ ਮੌਕੇ ਮਿਲਣਗੇ | ਉਨ੍ਹਾਂ ਦੱਸਿਆ ਕਿ ਨਵੇਂ ਤਿਆਰ ਕੀਤੇ ਗਏ ਇਸ ਮੈਦਾਨ ਵਿੱਚ ਦੌੜ ਟਰੈਕ, ਖੇਡ ਮੈਦਾਨ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਨਾਲ ਖੇਡ ਪ੍ਰੇਮੀ ਨੌਜਵਾਨਾਂ ਨੂੰ ਵੱਡਾ ਲਾਭ ਹੋਵੇਗਾ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵੱਲ ਰੁਝਾਨ ਵਧਾਉਣ ਅਤੇ ਆਪਣੇ ਜੀਵਨ ਨੂੰ ਸਿਹਤਮੰਦ ਤੇ ਅਨੁਸ਼ਾਸਿਤ ਬਣਾਉਣ | ਇਸ ਮੌਕੇ ਪਿੰਡ ਦੇ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਫਤ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਕੈਮਿਸਟਾਂ ਨੇ ਸੰਸਦ ਮੈਂਬਰ ਮੀਤ ਹੇਅਰ ਨੂੰ ਦਿੱਤਾ ਮੰਗ ਪੱਤਰ <br/>
Ad Position 24