10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅੱਖਾਂ ਦੇ ਆਪੇ੍ਰਸ਼ਨਾਂ ਸੰਬੰਧੀ ਅਤੇ ਖ਼ੂਨਦਾਨ ਕੈਂਪ 11 ਨੰੂ <br/>

Ad Position 21
No active advertisement
ਅਜੀਤ ਡੈਸਕ 06-05-2026
ਸੰਗਰੂਰ, 5 ਮਈ (ਅਮਨਦੀਪ ਸਿੰਘ ਬਿੱਟਾ) - ਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਡਾ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਸਾਬਕਾ ਐਸ ਸੀ ਕਮਿਸ਼ਨ ਪੰਜਾਬ ਦੀ ਅਗਵਾਈ ਹੇਠ ਅਤੇ ਮਿੱਤਲ ਹੈਲਥ ਕੇਅਰ ਹਸਪਤਾਲ ਐਂਡ ਬਲੱਡ ਸੈਂਟਰ ਸੰਗਰੂਰ ਦੇ ਸਹਿਯੋਗ ਨਾਲ 11 ਮਈ ਨੂੰ ਸ਼ਕਤੀ ਭਵਨ ਹਾਲ ਮੰਦਿਰ ਮਾਤਾ ਸ਼੍ਰੀ ਮਹਾਂਕਾਲੀ ਦੇਵੀ ਪਟਿਆਲਾ ਗੇਟ ਸੰਗਰੂਰ ਵਿਖੇ ਅੱਖਾਂ ਦਾ ਚੈੱਕਅਪ ਤੇ ਅਪ੍ਰੇਸ਼ਨ ਕੈਂਪ ਦੇ ਨਾਲ-ਨਾਲ ਖ਼ੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ਼ਨ ਦੇ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਬਾਬਾ ਸਾਹਿਬ ਦੇ ਜਨਮ ਦਿਨ ਦੀ ਖ਼ੁਸ਼ੀ ਵਜੋਂ ਜਿੱਥੇ ਖ਼ੂਨਦਾਨ ਕੀਤਾ ਜਾਵੇਗਾ ਉੱਥੇ ਹੀ ਗਲੋਬਲ ਹਸਪਤਾਲ ਸੰਗਰੂਰ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਲੋੜਵੰਦ ਲੋਕਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰ ਕੇ ਲੈਂਜ ਮੁਫ਼ਤ ਪਾਏ ਜਾਣਗੇ, ਉਨ੍ਹਾਂ ਸਮੂਹ ਨੌਜਵਾਨਾਂ ਨੂੰ ਕੈਂਪ ਵਿੱਚ ਆ ਕੇ ਖ਼ੂਨਦਾਨ ਕਰਨ ਲਈ ਅਪੀਲ ਕੀਤੀ | ਇਸ ਮੌਕੇ ਮੁਕੇਸ਼ ਰਤਨਾਕਰ ਸੂਬਾ ਪ੍ਰਧਾਨ, ਪਰਮਜੀਤ ਕੌਰ ਗੁੱਮਟੀ ਕੌਮੀ ਪ੍ਰਧਾਨ ਮਹਿਲਾ ਵਿੰਗ, ਐੱਚ ਐਸ ਸ਼ੰਮੀ ਸੂਬਾ ਮੀਡੀਆ ਇੰਚਾਰਜ, ਜਗਸੀਰ ਸਿੰਘ ਖੇੜੀ ਚੰਦਵਾ, ਕਮਲ ਕੁਮਾਰ ਗੋਗਾ, ਡਾ ਗੁਰਦੀਪ ਸਿੰਘ ਬਿੱਟੂ, ਡਾ ਕਿ੍ਸ਼ਨ ਸਿੰਘ ਖੇੜੀ, ਜਸਬੀਰ ਕੌਰ, ਰਜਨੀ ਬੁਲਾਨ ਸੁਨਾਮ, ਬਲਵੀਰ ਸਿੰਘ, ਮਨੋਜ ਕੁਮਾਰ, ਰਵੀ ਕੁਮਾਰ, ਰਾਣਾ ਬਾਲੂ, ਜਗਸੀਰ ਸਿੰਘ ਜੱਗਾ, ਹੈਪੀ ਹੀਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਕਰਮ ਸਿੰਘ ਬੋਪੁਰ ਭਾਜਪਾ ਯੁਵਾ ਮੋਰਚਾ ਮੰਡਲ ਖਨੌਰੀ ਦਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੁਫਤ ਮੈਡੀਕਲ ਕੈਂਪ ਲਗਾਇਆ <br/>
Ad Position 24