ਸੰਗਰੂਰ, 6 ਮਈ (ਅਮਨਦੀਪ ਸਿੰਘ ਬਿੱਟਾ) - ਪੰਜਾਬ ਹੋਮਗਾਰਡ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਸ੍ਰੀ ਕਿ੍ਸ਼ਨ ਦੇਵ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਦਿੱਤਾ | ਕਿ੍ਸ਼ਨ ਦੇਵ ਨੇ ਦੱਸਿਆ ਕਿ ਭਾਵੇਂ ਗ੍ਰਹਿ ਵਿਭਾਗ ਵਲੋਂ ਉਨ੍ਹਾਂ ਨੂੰ 13 ਮਈ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਪਰ ਜੇ ਮੀਟਿੰਗ ਵਿਚ ਉਨ੍ਹਾਂ ਦਾ ਮਸਲਾ ਹੱਲ ਨਾ ਹੋਇਆ ਤਾਂ 15 ਮਈ ਨੂੰ ਮੁੱਖ ਮੰਤਰੀ ਨਿਵਾਸ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਆਰੰਭ ਕਰ ਦਿੱਤਾ ਜਾਵੇਗਾ | ਪੰਜਾਬ ਹੋਮਗਾਰਡਜ਼ ਦੇ ਸੇਵਾ ਮੁਕਤ ਮੁਲਾਜ਼ਮਾਂ ਦੇ ਸਮਰਥਨ ਵਿਚ ਆਏ ਇਸਤਰੀ ਅਕਾਲੀ ਦਲ ਦੇ ਸੀਨੀਅਰ ਆਗੂ ਪਿ੍ੰ. ਮੰਜੂਲਾ ਸ਼ਰਮਾ ਨੇ ਕਿਹਾ ਕਿ ਉਪਰੋਕਤ ਮੁਲਾਜ਼ਮਾਂ ਨੇ ਪੰਜਾਬ ਦੇ ਕਾਲੇ ਦੌਰ ਦੌਰਾਨ ਸੇਵਾਵਾਂ ਨਿਭਾਉਂਦਿਆਂ ਆਪਣੀ ਕਈ ਜਵਾਨਾਂ ਦੀ ਸ਼ਹਾਦਤ ਦਿੱਤੀ ਹੈ ਪਰ ਅੱਜ ਸੇਵਾ ਮੁਕਤੀ ਉਪਰੰਤ ਵੀ ਇਹ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹਨ, ਉਨ੍ਹਾਂ ਕਿਹ ਕਿ ਨੈਤਿਕਤਾ ਦੇ ਅਧਾਰ ਉੱਤੇ ਆਪ ਸਰਕਾਰ ਉਪਰੋਕਤ ਮੁਲਾਜ਼ਮਾਂ ਦੀ ਫ਼ਰਿਆਦ ਨੂੰ ਸੁਣੇ ਅਤੇ ਪਹਿਲ ਦੇ ਅਧਾਰ ਉੱਤੇ ਉਨ੍ਹਾਂ ਦੇ ਮਸਲੇ ਦਾ ਹੱਲ ਕਰੇ | ਇਸ ਮੌਕੇ ਰਾਜ ਸਿੰਘ, ਰੂਪ ਸਿੰਘ, ਰਾਮ ਸਿੰਘ, ਤਰਸੇਮ ਲਾਲ, ਜਰਨੈਲ ਸਿੰਘ, ਚਮਕੌਰ ਸਿੰਘ, ਹਰਦੇਵ ਸਿੰਘ ਆਦਿ ਮੌਜੂਦ ਸਨ |