16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਆਂਗਣਵਾੜੀ ਮੁਲਾਜ਼ਮ ਜਥੇਬੰਦੀ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ <br/>

Ad Position 21
No active advertisement
ਅਜੀਤ ਡੈਸਕ 07-05-2026
ਅਮਰਗੜ੍ਹ, 6 ਮਈ (ਪਵਿੱਤਰ ਸਿੰਘ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਸੰਬੰਧਿਤ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਬਲਾਕ ਮਾਲੇਰਕੋਟਲਾ ਦਾ ਇੱਕ ਵਫ਼ਦ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗ ਦਾ ਸਮਾਂ ਲੈਣ ਵਾਸਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦੇਣ ਲਈ ਹਲਕਾ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਸਥਾਨਕ ਦਫ਼ਤਰ ਪੁੱਜਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਸੁਰਿੰਦਰ ਪਾਲ ਕੌਰ ਬਾਗੜੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ ਪਰੰਤੂ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਕੋਈ ਵਾਧਾ ਨਹੀਂ ਕੀਤਾ ਗਿਆ | ਤਿੰਨ ਤੋਂ ਛੇ ਸਾਲ ਦੇ ਬੱਚੇ ਆਂਗਣਵਾੜੀ ਕੇਂਦਰਾਂ ਵਿਚ ਭੇਜੇ ਜਾਣ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਆਦਿ | ਉਨ੍ਹਾਂ ਕਿਹਾ ਜੇਕਰ ਸਾਡੀਆਂ ਮੰਗਾਂ ਸਰਕਾਰ ਪੂਰੀਆਂ ਨਹੀਂ ਕਰਦੀ ਤਾਂ ਜਥੇਬੰਦੀ ਵੱਲੋਂ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ | ਹਲਕਾ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਬਾਹਰ ਹੋਣ ਕਾਰਨ ਜਥੇਬੰਦੀ ਤੋਂ ਮੰਗ ਪੱਤਰ ਹਰਪ੍ਰੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਨੇ ਪ੍ਰਾਪਤ ਕਰਦਿਆਂ ਭਰੋਸਾ ਦਵਾਇਆ ਕਿ ਤੁਹਾਡਾ ਇਹ ਮੰਗ ਪੱਤਰ ਮਾਨਯੋਗ ਵਿਧਾਇਕ ਗੱਜਣ ਮਾਜਰਾ ਰਾਹੀਂ ਮੁੱਖ ਮੰਤਰੀ ਸਾਹਿਬ ਤੱਕ ਪਹੁੰਚਦਾ ਕੀਤਾ ਜਾਵੇਗਾ | ਇਸ ਮੌਕੇ ਸੁਖਵਿੰਦਰ ਕੌਰ, ਗੁਰਦਰਸ਼ਨ ਕੌਰ, ਅਮਨਪ੍ਰੀਤ ਕੌਰ, ਸਿੰਦਰਪਾਲ ਕੌਰ, ਹਰਪ੍ਰੀਤ ਕੌਰ ਭੱਟੀਆਂ, ਨਿਰਮਲ ਕੌਰ, ਪਰਮਜੀਤ ਕੌਰ ਬਾਗੜੀਆਂ, ਪਰਵਿੰਦਰ ਕੌਰ, ਮਨਜੀਤ ਕੌਰ, ਸਰਬਜੀਤ ਕੌਰ ਭੜੀ ਮਾਨਸਾ, ਗੁਰਮੀਤ ਕੌਰ ਭੜੀ ਮਾਨਸਾ, ਨਜ਼ਮਾਂ ਬੇਗਮ, ਹਰਪਾਲ ਕੌਰ, ਹਰਜਿੰਦਰ ਕੌਰ, ਬਲਵਿੰਦਰ ਕੌਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਪ੍ਰਵੀਨ ਕੌਰ ਬਾਗੜੀਆਂ, ਮਨਪ੍ਰੀਤ ਕੌਰ ਗੀਗਾ ਮਾਜਰਾ ਆਦੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਤੌਜ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਉ ਕਰਨ ਤੋਂ ਪਹਿਲਾਂ ਪੁਲਿਸ ਨੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦ... ਅਗਲੀ ਖ਼ਬਰ ਸਕੂਲ ਵਾਹਨਾਂ ਦੀ ਚੈਕਿੰਗ, ਅਧੂਰੇ ਕਾਗ਼ਜ਼ਾਤ ਵਾਲਿਆਂ ਦੇ ਕੀਤੇ ਚਲਾਨ <br/>
Ad Position 24