16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪਿੰਡ ਸਤੌਜ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਉ ਕਰਨ ਤੋਂ ਪਹਿਲਾਂ ਪੁਲਿਸ ਨੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਆਗੂ ਕੀਤੇ ਨਜ਼ਰਬੰਦ

Ad Position 21
No active advertisement
ਥਾਣਾ ਚੀਮਾ ਮੰਡੀ ਅੱਗੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਨੀਅਨ ਆਗੂ | ਤਸਵੀਰ : ਗੁਰਜੀਤ ਸਿੰਘ ਚਹਿਲ <br/> 07-05-2026
ਚੀਮਾ ਮੰਡੀ, 6 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਸੂਬੇ ਭਰ ਦੇ ਸਰਕਾਰੀ ਸਕੂਲਾਂ 'ਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਕੱਚੇ ਅਧਿਆਪਕਾਂ (ਵਲੰਟੀਅਰਾਂ) ਵੱਲੋਂ ਆਪਣੀ ਬਹਾਲੀ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਲਗਾਤਾਰ ਜਾਰੀ ਹੈ ਪਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦੇਣ ਦੇ ਬਹਾਨੇ ਕੱਚੇ ਅਧਿਆਪਕਾਂ ਨੂੰ ਸੰਘਰਸ਼ ਤੋ ਲਾਂਭੇ ਕਰ ਕੇ ਬਹਾਲੀ ਨੂੰ ਲਮਕਾਇਆ ਜਾ ਰਿਹਾ ਹੈ | ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਦੱਸਿਆ ਕਿ ਸੰਗਰੂਰ ਪ੍ਰਸ਼ਾਸਨ ਵਲੋਂ ਵੱਖ-ਵੱਖ ਥਾਣਿਆਂ 'ਚ ਕੱਲ੍ਹ ਸਵੇਰੇ ਤੋਂ ਸ਼ਾਮ ਤੱਕ ਬੰਦ ਕਰ ਕੇ ਰੱਖਿਆ ਗਿਆ | ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਨੂੰ 14 ਮਈ ਨੂੰ ਮੀਟਿੰਗ 'ਚ ਜਲਦੀ ਬਹਾਲ ਨਹੀਂ ਕੀਤਾ ਜਾਂਦਾ ਤਾਂ ਇਸੇ ਤਰਾਂ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਗੁਪਤ ਐਕਸ਼ਨ ਜਾਰੀ ਰਹਿਣਗੇ | ਯੂਨੀਅਨ ਆਗੂ ਵਜ਼ੀਰ ਸਿੰਘ ਬੁਢਲਾਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੇ ਹਨ, ਜਿਸ ਦੇ ਰੋਸ ਵਜੋਂ ਯੂਨੀਅਨ ਵਲੋਂ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਲਖਵਿੰਦਰ ਕੌਰ ਕਪੂਰਥਲਾ, ਅਮਨਦੀਪ ਧਾਲੀਵਾਲ ਹਨੂੰਮਾਨਗੜ੍ਹ, ਵਰੁਣ ਖੇੜਾ ਫਾਜ਼ਿਲਕਾ, ਜਸਵਿੰਦਰ ਕੌਰ ਜਲੰਧਰ, ਰੁਪਿੰਦਰ ਕੌਰ ਪਟਿਆਲਾ, ਗੁਰਪ੍ਰੀਤ ਸਿੰਘ ਬਠਿੰਡਾ, ਸੁਖਦੀਪ ਸਿੰਘ ਹੁਸ਼ਿਆਰਪੁਰ, ਗੁਰਪ੍ਰੀਤ ਕੌਰ ਹੁਸ਼ਿਆਰਪੁਰ, ਹਰਜੀਤ ਕੋਰ, ਨਿਰਮਲ ਕੋਰ, ਰਵਿੰਦਰ ਕੋਰ ਹੁਸ਼ਿਆਰਪੁਰ, ਨਵਦੀਪ ਸਿੰਘ ਅਕਾਵਾਲੀ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ ਮਾਨਸਾ, ਅਮਰਜੀਤ ਕੌਰ, ਕਾਤਾਂ ਰਾਣੀ ਮਾਨਸਾ , ਕਰਮਜੀਤ ਕੌਰ, ਜਰਨੈਲ ਸਿੰਘ ਕਾਹਨਗੜ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੋਰ, ਬਲਵਿੰਦਰ ਕੋਰ ਮਾਨਸਾ, ਵਜ਼ੀਰ ਸਿੰਘ ਬੁਢਲਾਡਾ, ਮਨਜੀਤ ਕੌਰ ਪਟਿਆਲਾ, ਵੀਰਪਾਲ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਆਈ.ਸੀ. ਚੈਪਟਰ ਮਲੇਰਕੋਟਲਾ ਦੇ ਅਮਰ ਗੁਪਤਾ ਪ੍ਰਧਾਨ ਬਣੇ <br/> ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਜਥੇਬੰਦੀ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ <br/>
Ad Position 24