ਧੂਰੀ, 6 ਮਈ (ਲਹਿਰੀ, ਭੁੱਲਰ, ਧਾਂਦਰਾ) - ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਸ਼ਹਿਰ ਦੇ 33 ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨਾਂ ਬਣਾਉਣ ਲਈ ਕੁੱਲ 82.50 ਲੱਖ ਰੁਪਏ ਦੀ ਮਾਲੀ ਮਦਦ ਪ੍ਰਦਾਨ ਕਰਨ ਦੇ ਮਨਜ਼ੂਰੀ ਪੱਤਰ ਸੌਂਪੇ | ਜ਼ਿਕਰਯੋਗ ਹੈ ਕਿ ਇਹ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਚਾਰ ਪੜਾਵਾਂ ਵਿੱਚ ਜਮ੍ਹਾ ਹੁੰਦੀ ਹੈ | ਇਸ ਮੌਕੇ ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੇ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਪਹੁੰਚੇ | ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੈ ਸਿੰਘ, ਸੀ.ਐਮ.ਐਫ.ਓ. ਡਾ. ਅਰਵਿੰਦ ਕੁਮਾਰ, ਵਕਫ਼ ਬੋਰਡ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਡਾਇਰੈਕਟਰ ਅਨਿਲ ਮਿੱਤਲ, ਡਾਇਰੈਕਟਰ ਪੁਸ਼ਪਿੰਦਰ ਸ਼ਰਮਾ, ਈ.ਓ. ਗੁਰਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਨਰੇਸ਼ ਸਿੰਗਲਾ ਸਮੇਤ ਹੋਰ ਵਿਅਕਤੀ ਵੀ ਹਾਜ਼ਰ ਸਨ |