ਸੰਗਰੂਰ, 6 ਮਈ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੀ ਹਰੀਪੁਰਾ ਬਸਤੀ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸਤਰੀ ਅਕਾਲੀ ਦਲ ਦੀ ਆਗੂ ਪਿ੍ੰ. ਮੰਜੂਲਾ ਸ਼ਰਮਾ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਵਰਕਰ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਵੀ ਸ਼ਾਮਲ ਸਨ, ਨੇ ਸ੍ਰੀ ਅਰਵਿੰਦ ਖੰਨਾ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਅਰਵਿੰਦ ਖੰਨਾ ਨੇ ਅਕਾਲੀ ਦਲ ਵਿਚ ਉਨ੍ਹਾਂ ਦੇ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਭਰ ਵਿਚੋਂ ਵੱਖ-ਵੱਖ ਪਾਰਟੀਆਂ 2027 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹਨ | ਖੰਨਾ ਨੇ ਪਿ੍ੰ. ਮੰਜੂਲਾ ਸ਼ਰਮਾ ਦੀ ਪਿੱਠ ਥਾਪੜਦਿਆਂ ਕਿਹਾ ਕਿ ਅੱਜ ਜੋ ਵੀ ਵਰਕਰ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਧਰਮਪਾਲ ਸਿੰਘ, ਵਿਜੈ ਕੁਮਾਰ, ਮਨਜੀਤ ਸਿੰਘ, ਪਰਮਿੰਦਰ ਸਿੰਘ, ਲਵਪ੍ਰੀਤ ਸੰਘ, ਮਹਾਵੀਰ ਸਿੰਘ, ਕਰਮ ਸਿੰਘ, ਪਰਮਜੀਤ ਕੌਰ, ਜਸਵੰਤ ਕੌਰ, ਅਮਰਜੀਤ ਕੌਰ, ਕਿ੍ਸ਼ਨਾ ਬੀਰੀ, ਮਨਪ੍ਰੀਤ ਕੌਰ ਆਦਿ ਵੀ ਮੌਜੂਦ ਸਨ |