16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਨਪ੍ਰੀਤ ਸਿੰਘ ਮਨੀ ਵੜੈਚ ਬਲਾਕ ਕਾਂਗਰਸ ਦੇ ਮੁੜ ਬਣੇ ਬਲਾਕ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 07-05-2026
ਸੁਨਾਮ ਊਧਮ ਸਿੰਘ ਵਾਲਾ, 6 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਸੰਗਠਨ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਸੰਗਠਨ ਸਿਰਜਣਾ ਅਭਿਆਨ ਤਹਿਤ ਜਾਰੀ ਕੀਤੀ ਗਈ ਸੂਚੀ ਅਨੁਸਾਰ ਸਾਬਕਾ ਨਗਰ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜੈਚ ਨੂੰ ਮੁੜ ਬਲਾਕ ਕਾਂਗਰਸ ਕਮੇਟੀ ਸੁਨਾਮ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |ਆਪਣੀ ਇਸ ਨਿਯੁਕਤੀ ਲਈ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਜ਼ਿਲੇ੍ਹ ਅਤੇ ਹਲਕੇ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਨੇ ਕਿਹਾ ਕਿ ਜਿੱਥੇ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਉੱਥੇ ਹੀ ਸਾਰਿਆਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਹਰ ਹਾਲਤ ਵਿਚ ਯਕੀਨੀ ਬਣਾਉਣ ਲਈ ਸਿਰਤੋੜ ਯਤਨ ਕਰਨਗੇ | ਮਨਪ੍ਰੀਤ ਸਿੰਘ ਮਨੀ ਵੜੈਚ ਨੂੰ ਬਲਾਕ ਕਾਂਗਰਸ ਕਮੇਟੀ ਸੁਨਾਮ ਸ਼ਹਿਰੀ ਦਾ ਪ੍ਰਧਾਨ ਬਣਨ ਤੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ, ਰਜਿੰਦਰ ਦੀਪਾ, ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ, ਸੁਰਿੰਦਰ ਸਿੰਘ ਭਰੂਰ, ਪਵਨਜੀਤ ਸਿੰਘ ਹੰਝਰਾ, ਪ੍ਰਮੋਦ ਅਵਸਥੀ, ਨੰਦ ਗੋਪਾਲ, ਹੈਪੀ ਮੰਗਲਾ, ਜਸਵੰਤ ਸਿੰਘ ਭੰਮ, ਕਰਮਜੀਤ ਕੌਰ, ਸੋਮ ਨਾਥ ਸ਼ਰਮਾ, ਕਿ੍ਸ਼ਨ ਸ਼ਰਮਾ ਅਤੇ ਬਲਦੇਵ ਕਿ੍ਸ਼ਨ ਭੋਲਾ ਨੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਨੰਗਲਾ ਦੀ ਨਿਊ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਕੋਆਪਰੇਟਿਵ ਸੁਸਾਇਟੀ 'ਚ ਕਿਸਾਨਾਂ ਨਾਲ ਹੋ ਰਿਹਾ ਧੱਕਾ <br/> ਅਗਲੀ ਖ਼ਬਰ ਵਿਧਾਇਕ ਪ੍ਰੋ. ਗੱਜਣਮਾਜਰਾ ਦੀ ਪੁੱਤਰੀ ਹਰਮਨ ਕੌਰ ਮੰਡੇਰ ਨੇ ਇੰਗਲੈਂਡ ਵਿੱਚ ਗੱਡੇ ਸਫ਼ਲਤਾ ਦੇ ਝੰਡੇ <br/>
Ad Position 24