16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਲੇਰਕੋਟਲਾ ਦੇ ਪ੍ਰਸ਼ਾਸਨਿਕ ਅਧਿਕਾਰੀ ਖੇਤਾਂ 'ਚ ਨਿਕਲੇ <br/>

Ad Position 21
No active advertisement
ਅਜੀਤ ਡੈਸਕ 07-05-2026
ਮਲੇਰਕੋਟਲਾ, 6 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਲੇਰਕੋਟਲਾ ਦੇ ਐਸ.ਡੀ.ਐਮ. ਕਨੂ ਗਰਗ ਵੱਲੋਂ ਪਿੰਡ ਮਾਨਮਾਜਰਾ ਵਿਖੇ ਨਿੱਜੀ ਤੌਰ ਤੇ ਪਹੁੰਚ ਕਰ ਕੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਿਸਾਨ ਅੰਨਦਾਤਾ ਹੋਣ ਦੇ ਨਾਲ- ਨਾਲ ਵਾਤਾਵਰਣ ਦੇ ਸੱਚੇ ਰਖਵਾਲੇ ਵੀ ਹਨ, ਇਸ ਲਈ ਉਨ੍ਹਾਂ ਦਾ ਕਣਕ ਦੀ ਨਾੜ ਨੂੰ ਅੱਗ ਲਗਾਉਣ ਦੀ ਥਾਂ ਵਾਤਾਵਰਣ ਪ੍ਰੇਮੀ ਵਜੋਂ ਅੱਗੇ ਆਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਾਡੀ ਧਾਰਮਿਕ ਵਿਰਾਸਤ ਵੀ ਸਾਨੂੰ ਕੁਦਰਤ ਨਾਲ ਪਿਆਰ ਅਤੇ ਉਸ ਦੀ ਰੱਖਿਆ ਕਰਨ ਦੀ ਪ੍ਰੇਰਣਾ ਦਿੰਦੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾੜ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ, ਮਿੱਟੀ ਦੇ ਲਾਭਦਾਇਕ ਜੀਵ ਨਸ਼ਟ ਹੋ ਜਾਂਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਜਿਸ ਦਾ ਸਿੱਧਾ ਅਸਰ ਭਵਿੱਖ ਦੀ ਫ਼ਸਲ 'ਤੇ ਪੈਂਦਾ ਹੈ | ਐਸ.ਡੀ.ਐਮ. ਨੇ ਕਿਸਾਨਾਂ ਨੂੰ ਸਮਝਾਇਆ ਕਿ ਕਣਕ ਦੀ ਨਾੜ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਕੇ ਨਾ ਸਿਰਫ਼ ਖਰਚੇ ਵਿੱਚ ਕਮੀ ਆ ਸਕਦੀ ਹੈ, ਸਗੋਂ ਜ਼ਮੀਨ ਦੀ ਗੁਣਵੱਤਾ ਵਿੱਚ ਵੀ ਸੁਧਾਰ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਸਰਕਾਰ ਵੱਲੋਂ ਉਪਲਬਧ ਕਰਵਾਈ ਜਾ ਰਹੀ ਮਸ਼ੀਨਰੀ ਅਤੇ ਹੋਰ ਵਿਕਲਪਾਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਸਾਫ਼-ਸੁਥਰਾ ਤੇ ਸੁਰੱਖਿਅਤ ਵਾਤਾਵਰਣ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਇੱਕ ਅਨਮੋਲ ਵਿਰਾਸਤ ਹੈ, ਜਿਸ ਦੀ ਸੰਭਾਲ ਲਈ ਹਰ ਕਿਸੇ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਸੰਗਰੂਰ ਵਿਚ 16 ਸਾਲਾ ਨੌਜਵਾਨ ਦੇ ਹੋਏ ਬਹੁਚਰਚਿਤ ਕਤਲ ਦਾ- ਕਤਲ ਦੇ ਮੁੱਖ ਦੋਸ਼ੀਆਂ ਉਮਰ ਅਤੇ ਮੁਹੰਮਦ ਨੁਮਾਨ... ਅਗਲੀ ਖ਼ਬਰ ਕਿਸਾਨਾਂ ਵਲੋਂ ਐਸ.ਡੀ.ਓ. ਦਫ਼ਤਰ ਵਿਖੇ ਧਰਨਾ <br/>
Ad Position 24