ਮਲੇਰਕੋਟਲਾ, 6 ਮਈ (ਥਿੰਦ)-ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਆਈ. ਪੀ. ਐਸ. ਅਤੇ ਪੀ. ਸੀ. ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ | ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੂੰ ਗੁਰਮੀਤ ਸਿੰਘ ਦੀ ਥਾਂ 'ਤੇ ਫ਼ਾਜ਼ਿਲਕਾ ਦਾ ਜ਼ਿਲ੍ਹਾ ਪੁਲਿਸ ਮੁਖੀ ਲਗਾਇਆ ਗਿਆ ਹੈ ਅਤੇ ਗਗਨ ਅਜੀਤ ਸਿੰਘ ਦੀ ਥਾਂ 'ਤੇ ਗੁਰਮੀਤ ਸਿੰਘ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਜ਼ਿਲ੍ਹਾ ਪੁਲਿਸ ਮੁਖੀ ਲਗਾਇਆ ਗਿਆ ਹੈ |