ਸੰਗਰੂਰ, 6 ਮਈ (ਦਮਨਜੀਤ ਸਿੰਘ) - ਸ਼ੋ੍ਰਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਸੰਸਥਾ ਨੂੰ ਮਜ਼ਬੂਤ ਕਰਨ ਲਈ ਵਿੰਗ ਦੇ ਸੂਬਾ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਦੇ ਨਿਰਦੇਸ਼ਾਂ ਤਹਿਤ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਕਿਹਾ ਪਾਰਟੀ ਨੇ ਜਿਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ | ਨਿਯੁਕਤ ਕੀਤੇ ਗਏ ਆਗੂਆਂ ਤੋਂ ਉਮੀਦ ਜਤਾਈ ਗਈ ਹੈ ਕਿ ਉਹ ਇਮਾਨਦਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣਗੇ | ਇਸ ਮੌਕੇ ਐਸ. ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਨੇ ਕਿਹਾ ਕਿ ਪਾਰਟੀ ਨੇ ਇਹ ਨਿਯੁਕਤੀਆਂ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਆਗੂਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਅੱਜ ਕੀਤੀਆਂ ਨਿਯਕਤੀਆਂ ਵਿੱਚ ਅਮਰੀਕ ਸਿੰਘ ਨੂੰ ਸ਼ਹਿਰੀ ਪ੍ਰਧਾਨ ਐਸ. ਸੀ. ਵਿੰਗ , ਕਿ੍ਸਨ ਸਿੰਘ ਸਰਕਲ ਪ੍ਰਧਾਨ ਭਵਾਨੀਗੜ੍ਹ, ਲਾਲ ਸਿੰਘ ਸਰਕਲ ਪ੍ਰਧਾਨ ਨਦਾਮਪੁਰ,ਡਾਕਟਰ ਸੁਖਚੈਨ ਸਿੰਘ ਸਾਰੋਂ ਸਰਕਲ ਪ੍ਰਧਾਨ ਮੰਗਵਾਲ, ਤਰਸੇਮ ਸਿੰਘ ਖੇੜੀ ਗਿੱਲ ਬੀ.ਸੀ. ਵਿੰਗ, ਸਿਕੰਦਰ ਸਿੰਘ ਕਪਿਆਲ ਸਰਕਲ ਪ੍ਰਧਾਨ ਘਰਾਚੋਂ ਅਤੇ ਸਤਿਗੁਰ ਸਿੰਘ ਨੰਦਗੜ੍ਹ ਸਰਕਲ ਪ੍ਰਧਾਨ ਕਾਕੜਾ ਨੂੰ ਨਿਯੁਕਤੀ ਪੱਤਰ ਵੰਡੇ ਗਏ | ਇਸ ਮੌਕੇ ਤਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ, ਇਕਬਾਲ ਸਿੰਘ ਪੂਨੀਆ ਮੀਤ ਪ੍ਰਧਾਨ, ਪਰਮਜੀਤ ਕੌਰ ਵਿਰਕ, ਰੁਪਿੰਦਰ ਸਿੰਘ ਰੰਧਾਵਾ ਸਾਬਕਾ ਚੇਅਰਮੈਨ, ਅਮਰਜੀਤ ਸਿੰਘ ਜੀਤ ਪ੍ਰਧਾਨ,ਜਸਵੀਰ ਸਿੰਘ ਬਾਲਦ, ਸੱਜਣ ਸਾਬਕਾ ਕੌਂਸਲਰ, ਗੋਲਡੀ ਤੂਰ,ਪਰਮਿੰਦਰ ਘਰਾਚੋਂ, ਬਾਬਾ ਹਰਜਿੰਦਰ ਪ੍ਰਕਾਸ਼ ਸੂਬਾ, ਸਤਿਗੁਰ ਸਿੰਘ ਬਲਾਕ ਸੰਮਤੀ ਮੈਂਬਰ ਅਤੇ ਬਿਕਰਮਜੀਤ ਸਿੰਘ ਵਿੱਕੀ ਕੋਚ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ |