16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਉੱਤੇ ਸੁਖਵੀਰ ਸਿੰਘ ਨੇ ਵਾਰਡ ਵਾਸੀਆਂ ਨਾਲ ਕੀਤੀ ਚਰਚਾ <br/>

Ad Position 21
No active advertisement
ਅਜੀਤ ਡੈਸਕ 07-05-2026
ਧੂਰੀ, 6 ਮਈ (ਸੰਜੇ ਲਹਿਰੀ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਉਨ੍ਹਾਂ ਨੇ ਵਾਰਡ ਨੰਬਰ 11 ਦੇ ਵਸਨੀਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ | ਓ.ਐਸ.ਡੀ. ਸੁਖਵੀਰ ਸਿੰਘ ਨੇ ਵਸਨੀਕਾਂ ਵੱਲੋਂ ਧਿਆਨ ਵਿੱਚ ਲਿਆਂਦੇ ਗਏ ਮਸਲਿਆਂ ਉੱਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਜਾਰੀ ਹਨ ਜਿਨ੍ਹਾਂ ਵਿੱਚ ਸੜਕਾਂ ਦੀ ਅਪਗੇ੍ਰਡੇਸ਼ਨ, ਨਿਕਾਸੀ ਪ੍ਰਣਾਲੀ ਦਾ ਸੁਧਾਰ, ਪਾਰਕਾਂ ਦੀ ਸੁੰਦਰਤਾ ਵਧਾਉਣ ਅਤੇ ਹੋਰ ਸ਼ਹਿਰੀ ਸੁਵਿਧਾਵਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਅਨੁਸਾਰ ਲੋਕ-ਕੇਂਦਰਿਤ ਸ਼ਾਸਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਜਿੰਦਰ ਸਿੰਘ ਕਾਂਝਲਾ, ਪੁਸ਼ਪਿੰਦਰ ਸ਼ਰਮਾ, ਬਲਦੇਵ ਸਿੰਘ, ਗੁਰਨੀਤ ਕੌਰ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਐਡਵੋਕੇਟ ਹੈਪੀ ਗਰਗ, ਜਸਵਿੰਦਰ ਸਿੰਘ ਅਤੇ ਨੀਰਜ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨੰਬਰ 11 ਦੇ ਵਸਨੀਕ ਮੌਜੂਦ ਸਨ, ਜਿਨ੍ਹਾਂ ਨੇ ਓ.ਐਸ.ਡੀ. ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕੰਪੀਟੀਸ਼ਨ ਸੰਸਥਾ ਬੈਸਟ ਪੀ.ਟੀ.ਈ. ਸੈਂਟਰ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਨਵਨਿਯੁਕਤ ਅਹੁਦੇਦਾਰਾਂ ਨੂੰ ਅਰਵਿੰਦ ਖੰਨਾ ਨੇ ਦਿੱਤੇ ਨਿਯੁਕਤੀ ਪੱਤਰ <br/>
Ad Position 24