17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਓਵੈਸ ਵਲੋਂ ਡਿਜੀਟਲ ਜਨਗਣਨਾ ਤਹਿਤ ਸਵੈ-ਗਣਨਾ ਮੁਕੰਮਲ <br/>

Ad Position 21
No active advertisement
ਅਜੀਤ ਡੈਸਕ 07-05-2026
ਮਲੇਰਕੋਟਲਾ, 6 ਮਈ (ਮੁਹੰਮਦ ਹਨੀਫ਼ ਥਿੰਦ) - ਚੇਅਰਮੈਨ ਪੰਜਾਬ ਵਕਫ਼ ਬੋਰਡ ਮੁਹੰਮਦ ਓਵੈਸ ਨੇ ਡਿਜੀਟਲ ਜਨਗਣਨਾ- 2027 ਤਹਿਤ ਸਵੈ-ਗਣਨਾ ਦੀ ਆਨਲਾਈਨ ਪ੍ਰਕਿਰਿਆ ਆਪਣੇ ਦਫ਼ਤਰ ਤੋਂ ਮੁਕੰਮਲ ਕਰਕੇ ਜ਼ਿਲ੍ਹੇ ਦੀ ਆਵਾਮ ਲਈ ਮਿਸਾਲ ਕਾਇਮ ਕੀਤੀ | ਉਨ੍ਹਾਂ ਇਸ ਮੌਕੇ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਸਵੈ-ਗਣਨਾ ਪੋਰਟਲ ਰਾਹੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰਕੇ ਇਸ ਮਹੱਤਵਪੂਰਨ ਕੌਮੀ ਅਭਿਆਨ ਦਾ ਹਿੱਸਾ ਬਣਨ | ਉਨ੍ਹਾਂ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਪੜਾਅ ਹੇਠ ਸਵੈ-ਗਣਨਾ ਦੀ ਪ੍ਰਕਿਰਿਆ 14 ਮਈ ਤੱਕ ਜਾਰੀ ਰਹੇਗੀ, ਜਿਸ ਦੌਰਾਨ ਨਾਗਰਿਕ ਅਧਿਕਾਰਤ ਪੋਰਟਲ 'ਤੇ ਜਾ ਕੇ ਘਰ ਬੈਠੇ ਆਪਣੀ ਜਾਣਕਾਰੀ ਆਨਲਾਈਨ ਭਰ ਸਕਦੇ ਹਨ | ਇਹ ਪ੍ਰਕਿਰਿਆ ਸੌਖੀ, ਤੇਜ਼ ਅਤੇ ਪੂਰੀ ਤਰ੍ਹਾਂ ਸੁਰੱਖਿਅਤ ਹੈ, ਜਿਸ ਨਾਲ ਲੋਕਾਂ ਨੂੰ ਗਿਣਤੀਕਾਰ ਦੀ ਉਡੀਕ ਕਰਨ ਦੀ ਲੋੜ ਨਹੀਂ ਪੈਂਦੀ | ਮੁਹੰਮਦ ਓਵੈਸ ਨੇ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਨੀਤੀਆਂ ਲਈ ਬੁਨਿਆਦੀ ਅਹਿਮੀਅਤ ਰੱਖਦੇ ਹਨ | ਸਹੀ ਅਤੇ ਸਮੇਂ-ਸਿਰ ਦਿੱਤੀ ਜਾਣਕਾਰੀ ਨਾਲ ਸਰਕਾਰ ਨੂੰ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਭਲਾਈ ਸਕੀਮਾਂ ਦੀ ਯੋਜਨਾ ਬਣਾਉਣ ਵਿਚ ਮਦਦ ਮਿਲਦੀ ਹੈ | ਇਸ ਲਈ ਹਰ ਨਾਗਰਿਕ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਬੀਬੀ ਕਰਮਜੀਤ ਕੌਰ ਸ਼ੇਰੋਂ ਪੰਜਾਬ ਕਾਂਗਰਸ ਐਸ. ਸੀ. ਵਿੰਗ ਦੇ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਕੰਪੀਟੀਸ਼ਨ ਸੰਸਥਾ ਬੈਸਟ ਪੀ.ਟੀ.ਈ. ਸੈਂਟਰ ਐਵਾਰਡ ਨਾਲ ਸਨਮਾਨਿਤ <br/>
Ad Position 24