ਲੌਂਗੋਵਾਲ, 6 ਮਈ (ਵਿਨੋਦ, ਖੰਨਾ) - ਸੁਨਾਮ ਹਲਕੇ ਦੇ ਸੀਨੀਅਰ ਅÏਰਤ ਆਗੂ ਬੀਬੀ ਕਰਮਜੀਤ ਕੌਰ ਸ਼ੇਰੋਂ ਨੂੰ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਸ.ਸੀ. ਵਿੰਗ ਦਾ ਸਕੱਤਰ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ਇਹ ਨਿਯੁਕਤੀ ਆਲ ਇੰਡੀਆ ਕਾਂਗਰਸ ਕਮੇਟੀ ਐਸ. ਸੀ. ਵਿੰਗ ਦੇ ਚੇਅਰਮੈਨ ਰਜਿੰਦਰਪਾਲ ਗੌਤਮ ਦੇ ਦਸਤਖਤਾਂ ਹੇਠ ਜਾਰੀ ਪੱਤਰ ਦੇ ਅਨੁਸਾਰ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਬੀਬੀ ਕਰਮਜੀਤ ਕੌਰ ਇਸ ਤੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਸੰਗਰੂਰ ਦੇ ਮੀਤ ਪ੍ਰਧਾਨ ਸਨ ਪ੍ਰੰਤੂ ਹਾਲ ਹੀ ਵਿਚ ਹੋਈਆਂ ਨਿਯੁਕਤੀਆਂ ਵਿਚ ਉਨ੍ਹਾਂ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਸੀ ਜਿਸ ਤੇ ਉਨ੍ਹਾਂ ਵਲੋਂ ਭਾਰੀ ਨਾਰਾਜ਼ਗੀ ਪ੍ਰਗਟਾਈ ਗਈ ਸੀ | ਹੁਣ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਐਸ. ਸੀ. ਵਿੰਗ ਦਾ ਸਕੱਤਰ ਨਿਯੁਕਤ ਕਰ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਇਸ ਨਿਯੁਕਤੀ ਲਈ ਕਾਂਗਰਸ ਦੀ ਕੌਮੀ ਹਾਈਕਮਾਂਡ ਸਮੇਤ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾ. ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼੍ਰੀ ਵਿਜੈ ਇੰਦਰ ਸਿੰਗਲਾ, ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ, ਸੰਦੀਪ ਸੰਧੂ, ਸੁਧੀਰ ਚੌਧਰੀ, ਗੁਰਪ੍ਰੀਤ ਸਿੰਘ ਲੱਕੀ ਬਨੀ ਖਹਿਰਾ ਅਤੇ ਚਮਕੌਰ ਸਿੰਘ ਜੱਸੀ ਦਾ ਧੰਨਵਾਦ ਕੀਤਾ ਹੈ |