17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਈ ਦਿਆਲਾ ਜੀ ਸਕੂਲ ਦੀਆਂ ਖਿਡਾਰਨਾਂ ਨੇ ਫੁੱਟਬਾਲ ਵਿਚ ਮਾਰੀ ਬਾਜ਼ੀ <br/>

Ad Position 21
No active advertisement
ਅਜੀਤ ਡੈਸਕ 07-05-2026
ਲੌਂਗੋਵਾਲ, 6 ਮਈ (ਵਿਨੋਦ, ਖੰਨਾ) - ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੀਆਂ ਖਿਡਾਰਨਾਂ ਨੇ ਅਸਮਿਤਾ ਖੇਲੋ ਇੰਡੀਆ ਪ੍ਰੋਗਰਾਮ ਅਧੀਨ ਅੰਡਰ-15 ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਹ ਮੁਕਾਬਲੇ ਪਿੰਡ ਚੱਠੇ ਸੇਖਵਾਂ ਵਿਖੇ ਕਰਵਾਏ ਗਏ ਸਨ, ਜਿੱਥੇ ਸਕੂਲ ਦੀ ਟੀਮ ਨੇ ਆਪਣੀ ਕਾਬਲੀਅਤ ਅਤੇ ਟੀਮ ਵਰਕ ਨਾਲ ਸਭ ਦਾ ਦਿਲ ਜਿੱਤ ਲਿਆ | ਇਸ ਉਪਲੱਬਧੀ ਤੋਂ ਬਾਅਦ ਸਕੂਲ ਪਹੁੰਚਣ 'ਤੇ ਖਿਡਾਰਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪਿ੍ੰਸੀਪਲ ਸੀਮਾ ਠਾਕੁਰ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ | ਉਨ੍ਹਾਂ ਕਿਹਾ ਕਿ ਇਹ ਜਿੱਤ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਕੋਚਿੰਗ ਸਟਾਫ਼ ਦੀ ਲਗਨ ਦਾ ਨਤੀਜਾ ਹੈ | ਇਸ ਮੌਕੇ ਡੀ.ਪੀ.ਈ ਹਰਪ੍ਰੀਤ ਸਿੰਘ, ਭੁਪਿੰਦਰ ਕੌਰ ਅਤੇ ਕੁਲਵਿੰਦਰ ਕੌਰ ਵੀ ਹਾਜ਼ਰ ਸਨ | ਸਕੂਲ ਪ੍ਰਬੰਧਕਾਂ ਨੇ ਆਸ ਜਤਾਈ ਕਿ ਇਹ ਖਿਡਾਰਨਾਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਉੱਚਾਈਆਂ ਹਾਸਲ ਕਰਦੀਆਂ ਰਹਿਣਗੀਆਂ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ - ਸੁਖਵੀਰ ਸਿੰਘ <br/> ਅਗਲੀ ਖ਼ਬਰ ਬੀਬੀ ਕਰਮਜੀਤ ਕੌਰ ਸ਼ੇਰੋਂ ਪੰਜਾਬ ਕਾਂਗਰਸ ਐਸ. ਸੀ. ਵਿੰਗ ਦੇ ਸਕੱਤਰ ਨਿਯੁਕਤ <br/>
Ad Position 24