17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਗਰ ਕੌਂਸਲ ਚੋਣਾਂ 'ਚ 'ਆਪ' ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ - ਸੁਖਵੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 07-05-2026
ਧੂਰੀ, 6 ਮਈ (ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਵਲੋਂ ਅੱਜ ਧੂਰੀ ਦੇ ਵੱਖ-ਵੱਖ ਵਾਰਡਾਂ ਵਿਚ ਕੀਤੀਆਂ ਗਈਆਂ ਪ੍ਰਭਾਵਸ਼ਾਲੀ ਨੁੱਕੜ ਮੀਟਿੰਗਾਂ ਦੌਰਾਨ ਵਰਕਰਾਂ ਅਤੇ ਸ਼ਹਿਰ ਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਕੱਠਾਂ ਨੂੰ ਸੰਬੋਧਨ ਕਰਦਿਆਂ ਸੁਖਵੀਰ ਸਿੰਘ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਇਨ੍ਹਾਂ ਚੋਣਾਂ ਵਿਚ ਵਿਰੋਧੀਆਂ ਦਾ ਸਫ਼ਾਇਆ ਕਰਦਿਆਂ ਇੱਕ ਵਾਰ ਫਿਰ 'ਹੂੰਝਾ ਫੇਰ' ਜਿੱਤ ਦਰਜ ਕਰੇਗੀ | ਸ਼ਹਿਰ ਦੇ ਵਿਕਾਸ ਬਾਰੇ ਗੱਲ ਕਰਦਿਆਂ ਓ.ਐੱਸ.ਡੀ. ਨੇ ਦੱਸਿਆ ਕਿ ਸ਼ਹਿਰ ਨੂੰ ਦੋ ਹਿੱਸਿਆਂ ਵਿਚ ਵੰਡਣ ਵਾਲੇ ਰੇਲਵੇ ਓਵਰ ਬਿ੍ਜ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜੋ ਕਿ ਦਹਾਕਿਆਂ ਪੁਰਾਣੀ ਸਮੱਸਿਆ ਦਾ ਹੱਲ ਸਾਬਤ ਹੋਵੇਗਾ | ਇਸ ਤੋਂ ਇਲਾਵਾ, ਸ਼ਹਿਰ ਦੇ ਵਿਚਕਾਰੋਂ ਗੁਜ਼ਰਦੇ ਰਜਵਾਹੇ ਨੂੰ ਛੱਤ ਕੇ ਲੋਕਾਂ ਨੂੰ ਗੰਦਗੀ ਅਤੇ ਬਦਬੂ ਤੋਂ ਵੱਡੀ ਰਾਹਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਿਨਾਂ ਕਿਸੇ ਪੱਖਪਾਤ ਦੇ ਹਰ ਪਿੰਡ ਅਤੇ ਸ਼ਹਿਰ ਦੇ ਹਰ ਵਾਰਡ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚਲਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ 'ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਹੇਵੰਦ ਨੀਤੀਆਂ ਤੋਂ ਅੱਕ ਚੁੱਕੇ ਸਨ | ਹੁਣ ਜਨਤਾ ਭਗਵੰਤ ਮਾਨ ਸਰਕਾਰ ਦੀ ਇਮਾਨਦਾਰ ਨੀਅਤ ਅਤੇ ਵਿਕਾਸਮੁਖੀ ਸੋਚ 'ਤੇ ਮੋਹਰ ਲਗਾਉਣ ਲਈ ਤਿਆਰ ਹੈ | ਨਗਰ ਕੌਂਸਲ ਚੋਣਾਂ ਦੇ ਨਤੀਜੇ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੋਣਗੇ |' ਇਸ ਮੌਕੇ ਐਡਵੋਕੇਟ ਹੈਪੀ ਗਰਗ, ਪੁਸ਼ਪਿੰਦਰ ਸ਼ਰਮਾ, ਅਨਿਲ ਮਿੱਤਲ, ਨਰੇਸ਼ ਸਿੰਗਲਾ ਵੀ ਉਨ੍ਹਾਂ ਨਾਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮ-ਕਾਜ ਰੱਖਿਆ ਠੱਪ ਅਗਲੀ ਖ਼ਬਰ ਭਾਈ ਦਿਆਲਾ ਜੀ ਸਕੂਲ ਦੀਆਂ ਖਿਡਾਰਨਾਂ ਨੇ ਫੁੱਟਬਾਲ ਵਿਚ ਮਾਰੀ ਬਾਜ਼ੀ <br/>
Ad Position 24