17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮ-ਕਾਜ ਰੱਖਿਆ ਠੱਪ

Ad Position 21
No active advertisement
ਕੰਮ ਕਾਜ ਠੱਪ ਕੀਤੇ ਜਾਣ ਤੋਂ ਬਾਅਦ ਜ਼ਿਲ੍ਹਾ ਬਾਰ ਸੰਗਰੂਰ ਦੇ ਸੈਕਟਰੀ ਸਿਮਰਨਦੀਪ ਸਿੰਘ ਬਲੱਗਣ ਅਤੇ ਹੋਰ ਵਕੀਲ ਗੱਲਬਾਤ ਕਰਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 07-05-2026
ਸੰਗਰੂਰ, 6 ਮਈ (ਧੀਰਜ ਪਸੋਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ, ਸੰਗਰੂਰ ਵਲੋਂ ਜਲਾਲਾਬਾਦ ਬਾਰ ਦੇ ਇੱਕ ਵਕੀਲ ਦੀ ਕੁੱਟਮਾਰ ਕਰਨ ਵਾਲਿਆਂ ਦੇ ਖ਼ਿਲਾਫ਼ ਪਰਚਾ ਦਰਜ ਨਾ ਕੀਤੇ ਜਾਣ ਦੇ ਵਿਰੋਧ ਵਿਚ ਅਤੇ ਦੋਸ਼ੀਆਂ ਖ਼ਿਲਾਫ਼ ਫ਼ੌਰੀ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਜਲਾਲਾਬਾਦ ਬਾਰ ਵਲੋਂ ਦਿੱਤੇ ਸੱਦੇ 'ਤੇ ਅੱਜ ਕੰਮ ਕਾਜ ਮੁਕੰਮਲ ਤੌਰ 'ਤੇ ਠੱਪ ਰੱਖਿਆ ਗਿਆ | ਜ਼ਿਕਰ ਯੋਗ ਹੈ ਕਿ ਜਲਾਲਾਬਾਦ ਬਾਰ ਦੇ ਵਕੀਲ ਰਾਕੇਸ਼ ਕੁਮਾਰ ਕਿਸੇ ਮਾਮਲੇ ਵਿਚ ਇੱਕ ਧਿਰ ਨਾਲ ਥਾਣੇ ਵਿਚ ਗਏ ਸਨ ਜਿੱਥੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ | ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਕੰਬੋਜ ਨੇ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਮੌਕੇ 'ਤੇ ਪੁਲਿਸ ਅਧਿਕਾਰੀ ਨੇ ਉਸ ਨੂੰ ਛਡਵਾਉਣ ਦੀ ਬਜਾਏ ਉਸ ਨੂੰ ਹੀ ਥੱਪੜ ਮਾਰ ਦਿੱਤਾ, ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ ਵਿਚ ਵਕੀਲਾਂ ਵਲੋਂ ਕੰਮ ਕਾਜ ਠੱਪ ਰੱਖਿਆ ਗਿਆ ਹੈ | ਇੱਥੇ ਪੰਜਾਬ ਹਰਿਆਣਾ ਚੰਡੀਗੜ੍ਹ ਬਾਰ ਕੌਂਸਲ ਦੇ ਮੈਂਬਰ ਗੁਰਤੇਜ ਸਿੰਘ ਗਰੇਵਾਲ, ਬਾਰ ਦੇ ਪ੍ਰਧਾਨ ਸ਼੍ਰੀ ਸੁਖਜਿੰਦਰ ਸਿੰਘ ਢੀਂਡਸਾ, ਸੈਕਟਰੀ ਸਿਮਰਨਦੀਪ ਸਿੰਘ ਬਲੱਗਣ ਅਤੇ ਉਪ ਪ੍ਰਧਾਨ ਜਗਮੀਤ ਸਿੰਘ ਨੇ ਕਿਹਾ ਕਿ ਕਿ ਜ਼ਿਲ੍ਹਾ ਬਾਰ ਸੰਗਰੂਰ ਪੂਰੀ ਤਰਾਂ ਜਲਾਲਾਬਾਦ ਬਾਰ ਦੇ ਨਾਲ ਖੜੀ ਹੈ ਅਤੇ ਮੰਗ ਕਰਦੀ ਹੈ ਕਿ ਦੋਸ਼ੀਆਂ ਖ਼ਿਲਾਫ਼ ਫ਼ੌਰੀ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾਵੇ | ਉਪਰੋਕਤ ਵਿਚਾਰਾਂ ਦੀ ਬਾਰ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, ਸੁਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ, ਸੰਜੀਵ ਕੁਮਾਰ ਗੋਇਲ, ਦਲਜੀਤ ਸਿੰਘ ਸੇਖੋ, ਬੇਅੰਤ ਸਿੰਘ ਛਾਜਲੀ, ਗੁਰਬਚਨ ਸਿੰਘ ਨਹਿਲ, ਗੁਰਿੰਦਰਪਾਲ ਕਰਤਾਰਪੁਰਾ, ਰਾਜਬੀਰ ਸਿੰਘ ਗਰੇਵਾਲ, ਕੁਲਦੀਪ ਜੈਨ, ਗੁਰਪ੍ਰੀਤ ਸਿੰਘ ਚੱਠਾ, ਜਸਵੀਰ ਸਿੰਘ ਸਰਾਓ, ਅਜੇਪਾਲ ਸਿੰਘ ਅਕੋਈ, ਐਮਏ ਸ਼ਾਹ ਜੱਗਾ ਮਲੇਰਕੋਟਲਾ, ਰਣਜੀਤ ਸਿੰਘ ਦਿਓਲ, ਗੁਰਸੇਵਕ ਸਿੰਘ ਸਿੱਧੂ, ਰਣਧੀਰ ਸਿੰਘ ਭੰਗੂ, ਰਿਤੇਸ਼ ਜਿੰਦਲ, ਇੰਦਰਪਾਲ ਸਿੰਘ ਧਾਂਦਲੀ, ਸਵਰਨ ਸਿੰਘ ਰਟੋਲ, ਚਮਕੌਰ ਸਿੰਘ ਲਿੱਟ, ਗੌਰਵ ਗਰਗ ਲਹਿਰਾ, ਕੁਲਵਿੰਦਰ ਸਿੰਘ ਤੂਰ, ਗੁਰਪ੍ਰੀਤ ਸਿੰਘ ਮਾਨ, ਸਿੰਮੀ ਮਾਨ, ਮਨਪ੍ਰੀਤ ਸਿੰਘ ਨਮੋਲ, ਸਤਬੀਰ ਸਿੰਘ ਅÏਲਖ, ਗੁਰਵਿੰਦਰ ਸਿੰਘ ਆਹਲੂਵਾਲੀਆ, ਵਿਸ਼ਾਲ ਅਤੇ ਵਕੀਲ ਸਿੰਘ ਨੇ ਵੀ ਪਰੋੜਤਾ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸੂਬਿਆਂ 'ਚ ਭਾਜਪਾ ਦੀ ਹੋਈ ਜਿੱਤ 'ਤੇ ਲੱਡੂ ਵੰਡੇ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ - ਸੁਖਵੀਰ ਸਿੰਘ <br/>
Ad Position 24