17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

2027 'ਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ - ਸੁਖਵੰਤ ਸਿੰਘ ਸਰਾਓ <br/>

Ad Position 21
No active advertisement
ਅਜੀਤ ਡੈਸਕ 07-05-2026
ਲਹਿਰਾਗਾਗਾ, 6 ਮਈ (ਅਸ਼ੋਕ ਗਰਗ) - ਭਾਜਪਾ 'ਚ ਜਾਣ ਦਾ ਫ਼ੈਸਲਾ ਸੋਚ-ਸਮਝ ਕੇ ਲਿਆ ਹੈ, ਬਣੇ ਹਾਲਾਤਾਂ 'ਚ ਭਾਜਪਾ ਹੀ ਇੱਕ ਬਦਲ ਹੈ |' ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਏ.ਡੀ.ਸੀ ਸੁਖਵੰਤ ਸਿੰਘ ਸਰਾਓ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਸੀ ਫੁੱਟ ਦਾ ਸ਼ਿਕਾਰ ਹੋ ਚੁੱਕਾ ਹੈ ਅਤੇ ਇਸ ਦਾ ਕੋਈ ਸਿਆਸੀ ਭਵਿੱਖ ਨਜ਼ਰ ਨਹੀਂ ਆ ਰਿਹਾ | 'ਆਪ' ਸਰਕਾਰ ਹਰ ਫ਼ਰੰਟ 'ਤੇ ਨਾਕਾਮ ਹੋ ਚੁੱਕੀ ਹੈ | ਨਿੱਤ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਨਸ਼ਿਆਂ ਦਾ ਬੋਲਬਾਲਾ ਹੈ | ਪੰਜਾਬ ਨੂੰ ਇਸ ਹਾਲਾਤ ਤੋਂ ਸਿਰਫ਼ ਭਾਜਪਾ ਹੀ ਬਾਹਰ ਕੱਢ ਸਕਦੀ ਹੈ | ਉਹ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਵਿਚ ਸ਼ਾਮਲ ਹੋਏ ਹਨ | ਕੇਂਦਰ ਅਤੇ ਸੂਬੇ 'ਚ ਇੱਕੋ ਪਾਰਟੀ ਦੀ ਸਰਕਾਰ ਹੋਣ 'ਤੇ ਪੰਜਾਬ ਦੇ ਮਸਲੇ ਹੱਲ ਕਰਵਾਏ ਜਾਣਗੇ |ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ | ਸਰਾਓ ਨੇ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਹਲਕਾ ਲਹਿਰਾਗਾਗਾ ਸਰਗਰਮੀਆਂ ਵਧਾ ਦਿੱਤੀਆਂ ਹਨ ਅਤੇ ਹਲਕੇ ਦੇ ਵਰਕਰਾਂ ਅਤੇ ਆਗੂਆਂ ਨਾਲ ਵੀ ਰਾਬਤਾ ਕਾਇਮ ਕੀਤਾ ਹੈ | ਜ਼ਿਕਰਯੋਗ ਗੱਲ ਇਹ ਹੈ ਕਿ ਸੁਖਵੰਤ ਸਿੰਘ ਸਰਾਓ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ ਤੇ ਚੋਣ ਲੜ ਚੁੱਕਿਆ ਹਨ | ਸਰਾਓ ਦਾ ਇਸ ਇਲਾਕੇ ਵਿਚ ਚੰਗਾ ਆਧਾਰ ਮੰਨਿਆ ਜਾਂਦਾ ਹੈ | ਇਸ ਮੌਕੇ ਸਾਬਕਾ ਏ.ਡੀ.ਸੀ ਗੁਰਵਿੰਦਰ ਸਿੰਘ, ਸਾਬਕਾ ਚੇਅਰਮੈਨ ਕੇਵਲ ਕਿ੍ਸ਼ਨ ਸਿੰਗਲਾ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨ ਬਜ਼ੁਰਗ ਪੈਨਸ਼ਨਰਾਂ ਦੇ ਸਨਮਾਨਜਨਕ ਜੀਵਨ ਦਾ ਸਹਾਰਾ-ਪ੍ਰਧਾਨ ਸੁਖਦੇਵ ਸ਼ਰਮਾ <br/> ਅਗਲੀ ਖ਼ਬਰ ਵੱਖ-ਵੱਖ ਸੂਬਿਆਂ 'ਚ ਭਾਜਪਾ ਦੀ ਹੋਈ ਜਿੱਤ 'ਤੇ ਲੱਡੂ ਵੰਡੇ <br/>
Ad Position 24