ਸੰਗਰੂਰ 6 ਮਈ (ਪਸੌਰੀਆ) - ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੰਗਰੂਰ ਜ਼ਿਲ੍ਹੇ ਦੀ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਆਗੂ ਮਿਸਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮਿਸਰਾ ਸਿੰਘ ਨੇ ਦੱਸਿਆ ਕਿ ਸਾਰੇ ਏਡਡ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਮਿਤੀ 9 ਮਈ ਨੂੰ ਸੀ. ਐਮ. ਸਿਟੀ ਧੂਰੀ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਮੌਕੇ ਸਾਬਕਾ ਪਿ੍ੰਸੀਪਲ ਧਰਮਿੰਦਰ ਕੁਮਾਰ, ਲਖਵੀਰ ਸਿੰਘ, ਰਵਿੰਦਰ ਕੌਰ, ਮੋਨਿਕਾ, ਬਲਕਾਰ ਸਿੰਘ, ਕੇਵਲ ਕਿ੍ਸ਼ਨ ਅਤੇ ਹੋਰ ਵੀ ਅਧਿਆਪਕ ਮੌਜੂਦ ਸਨ |