17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਾੜੀ ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਪਿੰਡ ਵਾਸੀ ਪਾਵਰਕਾਮ ਅਧਿਕਾਰੀਆਂ ਨੂੰ ਮਿਲੇ

Ad Position 21
No active advertisement
ਅਜੀਤ ਡੈਸਕ 07-05-2026
ਸੁਨਾਮ ਊਧਮ ਸਿੰਘ ਵਾਲਾ, 6 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਨੇੜਲੇ ਪਿੰਡ ਲਖਮੀਰਵਾਲਾ ਦੇ ਵਾਸੀ ਨਾਕਸ ਬਿਜਲੀ ਸਪਲਾਈ ਨੂੰ ਲੈ ਕੇ ਕਾਫੀ ਪ੍ਰੇਸ਼ਾਨ ਹੋ ਰਹੇ ਹਨ ਅਤੇ ਜਾਗ ਕੇ ਰਾਤਾਂ ਕੱਟਣ ਲਈ ਮਜਬੂਰ ਹਨ | ਇਸ ਮਸਲੇ ਨੂੰ ਲੈ ਕੇ ਪਿੰਡ ਲਖਮੀਰਵਾਲਾ ਦੇ ਵਾਸੀਆਂ ਦਾ ਇਕ ਵਫ਼ਦ ਐਸ.ਡੀ.ਓ ਪਾਵਰਕਾਮ ਦਿਹਾਤੀ ਸੁਨਾਮ ਅਤੇ ਐਕਸੀਅਨ ਪਾਵਰਕਾਮ ਨੂੰ ਮਿਲਿਆ | ਆਪਣੀ ਸਮੱਸਿਆ ਬਾਰੇ ਦੱਸਦਿਆਂ ਸਾਬਕਾ ਸਰਪੰਚ ਸਤਵਿੰਦਰ ਸਿੰਘ ਨਹਿਲ, ਸਤਿਨਾਮ ਸਿੰਘ, ਸੁਰਜੀਤ ਸਿੰਘ, ਬਲਦੇਵ ਸਿੰਘ ਆਦਿ ਨੇ ਕਿਹਾ ਕਿ ਪਿੰਡ ਲਖਮੀਰਵਾਲਾ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਵਾਲੇ ਫੀਡਰ ਦੀ ਲੰਬਾਈ ਬਹੁਤ ਜ਼ਿਆਦਾ ਹੈ | ਇੱਥੋਂ ਤੱਕ ਕਿ ਇਹ ਫੀਡਰ ਅੱਗੇ ਹੋਰ ਵੀ ਪਿੰਡਾਂ ਤੱਕ ਜਾਂਦਾ ਹੈ | ਥੋੜਾ ਜਿਹਾ ਮੌਸਮ ਖ਼ਰਾਬ ਹੋਣ 'ਤੇ ਫੀਡਰ ਵਿਚ ਫਾਲਟ (ਨੁਕਸ) ਪੈ ਜਾਂਦਾ ਹੈ | ਜਿਸ ਕਾਰਨ ਸਾਰੇ ਪਿੰਡ ਦੀ ਬਿਜਲੀ ਸਪਲਾਈ ਠੱਪ ਹੋਕੇ ਰਹਿ ਜਾਂਦੀ ਹੈ | ਜਿੱਥੇ ਪਿੰਡ ਵਾਸੀ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਹੋ ਜਾਂਦੀ ਹੈ ਉੱਥੇ ਹੀ ਬੱਚਿਆਂ ਦੀ ਪੜ੍ਹਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ | ਪਿੰਡ ਵਾਸੀਆਂ ਨੇ ਪਾਵਰਕਾਮ ਮਹਿਕਮੇ ਤੋਂ ਮੰਗ ਕੀਤੀ ਕਿ ਇਸ ਫੀਡਰ ਨੂੰ ਛੋਟਾ ਕਰ ਕੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ | ਜਦੋਂ ਇਸ ਸਬੰਧੀ ਪਾਵਰਕਾਮ ਸੁਨਾਮ ਦਿਹਾਤੀ ਦੇ ਐਸ ਡੀ ਓ ਕੁਨਾਲ ਕਾਲੜਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਲਦ ਹੀ ਫੀਡਰ ਨੂੰ ਤਿੰਨ ਹਿੱਸਿਆਂ ਵਿਚ ਵੰਡ ਕੇ ਪਿੰਡ ਵਾਸੀਆਂ ਨੂੰ ਆ ਰਹੀ ਦਿੱਕਤ ਦੂਰ ਕਰ ਦਿੱਤੀ ਜਾਵੇਗੀ | ਇਸ ਮੌਕੇ ਗੁਰਚਰਨ ਸਿੰਘ ਨਹਿਲ, ਜੱਗਾ ਸਿੰਘ, ਭਗਵੰਤ ਸਿੰਘ, ਦਰਸ਼ਨ ਸਿੰਘ ਭੋਲਾ ਅਤੇ ਬੱਗਾ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਭਵਨ ਤੱਕ ਕੀਤੇ ਜਾ ਰਹੇ ਰੋਸ ਮਾਰਚ ਵਿਚ ਜ਼ਿਲ੍ਹਾ ਸੰਗਰੂਰ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਪਹੁੰਚਣਗੇ - ਕਪਿਆਲ... ਅਗਲੀ ਖ਼ਬਰ 9 ਨੂੰ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ
Ad Position 24