17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਖੇਡ ਮੈਦਾਨ ਕੀਤਾ ਲੋਕ ਅਰਪਿਤ <br/>

Ad Position 21
No active advertisement
ਅਜੀਤ ਡੈਸਕ 07-05-2026
ਲਹਿਰਾਗਾਗਾ, 6 ਮਈ (ਗਰਗ) - ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡਾਂ ਵਿੱਚ ਆਧੁਨਿਕ ਖੇਡ ਢਾਂਚਾ ਮਜ਼ਬੂਤ ਕਰਨ ਦੇ ਮਕਸਦ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਪਿੰਡ ਰਾਏਧਰਾਣਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡ ਪੱਧਰ 'ਤੇ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਹ ਖੇਡ ਮੈਦਾਨ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਣ ਲਈ ਇੱਕ ਵਧੀਆ ਮੰਚ ਮੁਹੱਈਆ ਕਰੇਗਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਸਹਾਇਕ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਬਹੁਤ ਉਤਸ਼ਾਹ ਹੈ ਅਤੇ ਸਰਕਾਰ ਵੱਲੋਂ ਇਸ ਉਤਸ਼ਾਹ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਅਤੇ ਪਿੰਡ ਪੱਧਰ 'ਤੇ ਆਧੁਨਿਕ ਖੇਡ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਿੰਡ, ਜ਼ਿਲ੍ਹੇ ਅਤੇ ਰਾਜ ਦਾ ਨਾਮ ਰੌਸ਼ਨ ਕਰਨ | ਇਸ ਦੌਰਾਨ ਪਿੰਡ ਵਾਸੀਆਂ ਅਤੇ ਖਿਡਾਰੀਆਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਖੇਡ ਮੈਦਾਨ ਦਾ ਪੂਰਾ ਲਾਭ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ <br/> ਅਗਲੀ ਖ਼ਬਰ ਸਟੇਡੀਅਮ ਦੀ ਮੁਰੰਮਤ ਕਰਵਾਉਣ ਨੂੰ ਲੈ ਕੇ ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਕੋਲ ਲਾਈ ਗੁਹਾਰ <br/>
Ad Position 24