17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-05-2026
ਸੁਨਾਮ ਊਧਮ ਸਿੰਘ ਵਾਲਾ, 6 ਮਈ (ਧਾਲੀਵਾਲ, ਭੁੱਲਰ) - ਦੀ ਸੁਨਾਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਪ੍ਰਧਾਨ ਪ੍ਰੇਮ ਚੰਦ ਅਗਰਵਾਲ, ਚੇਤ ਰਾਮ ਢਿੱਲੋਂ, ਡਾ ਸ਼ਵਿੰਦਰ ਸਿੰਘ ਸਿੱਧੂ ਆਦਿ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ- ਪੈਨਸ਼ਨਰ ਮਾਰੂ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਪਹਿਲੀ ਵਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹੀਨੇ ਦੀ 4 ਤਰੀਕ ਤੱਕ ਤਨਖ਼ਾਹ ਅਤੇ ਪੈਨਸ਼ਨ ਨਾਂ ਮਿਲੀ ਹੋਵੇ ਕਿਉਂਕਿ ਬਜ਼ੁਰਗ ਪੈਨਸ਼ਨਰਜ਼ ਆਪਣੀ ਪੈਨਸ਼ਨ ਦੇ ਸਹਾਰੇ ਹੀ ਗੁਜ਼ਾਰਾ ਕਰਦੇ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਡੀ ਏ ਦੀਆਂ ਰਹਿੰਦੀਆਂ ਕਿਸ਼ਤਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਤਰਜ਼ 'ਤੇ 60% ਜਾਣੀ ਕਿ 18% ਵਾਧੇ ਨਾਲ ਜੋੜ ਕੇ ਦੇਣ ਦੀ ਮੰਗ ਕੀਤੀ | ਇਸ ਮੌਕੇ ਅਮਰੀਕ ਸਿੰਘ, ਗਿਰਧਾਰੀ ਲਾਲ ਜਿੰਦਲ, ਰਜਿੰਦਰ ਕੁਮਾਰ ਗੋਇਲ, ਚਮਕੌਰ ਸਿੰਘ, ਕਰਮ ਸਿੰਘ ਛਾਜਲੀ, ਬਰੇਸ ਕੁਮਾਰ, ਜਗਦੇਵ ਸਿੰਘ ਚੀਮਾ, ਕਰਨੈਲ ਸਿੰਘ, ਪ੍ਰਕਾਸ਼ ਸਿੰਘ ਅਤੇ ਕਿ੍ਸ਼ਨ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਪਬਲਿਕ ਸਕੂਲ ਚੀਮਾ ਵਿਖੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਖੇਡ ਮੈਦਾਨ ਕੀਤਾ ਲੋਕ ਅਰਪਿਤ <br/>
Ad Position 24