17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਆਕਸਫੋਰਡ ਪਬਲਿਕ ਸਕੂਲ ਚੀਮਾ ਵਿਖੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 07-05-2026
ਚੀਮਾ ਮੰਡੀ, 6 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਇਲਾਕੇ ਦੀ ਨਾਮਵਰ ਸੰਸਥਾ (ਆਈ.ਸੀ.ਐਸ.ਈ.ਅਤੇ ਆਈ. ਐਸ. ਸੀ) ਬੋਰਡ ਤੋਂ ਮਾਨਤਾ ਪ੍ਰਾਪਤ 'ਦੀ ਆਕਸਫੋਰਡ ਪਬਲਿਕ ਸਕੂਲ ਚੀਮਾ ਵਿਖੇ ਅੱਜ ਸਕੂਲ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮਿਲ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਜ਼ਿਕਰਯੋਗ ਹੈ ਕਿ ਨਰਸਰੀ ਤੋਂ ਲੈ ਕੇ ਗਿਆਰ੍ਹਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਇਸ ਮੌਕੇ ਹਾਜ਼ਰੀ ਭਰੀ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਗੁਰੂ ਜੀ ਦੁਆਰਾ ਉਚਾਰਨ 'ਮੂਲ ਮੰਤਰ' ਦਾ ਜਾਪ ਕੀਤਾ ਗਿਆ | ਇਹ ਧਾਰਮਿਕ ਸਮਾਗਮ ਵਿਸ਼ੇਸ਼ ਤੌਰ 'ਤੇ ਸਕੂਲ ਦੇ ਬੋਰਡ ਦੇ ਦਸਵੀਂ ਜਮਾਤ ਦੇ 100 ਫ਼ੀਸਦੀ ਨਤੀਜੇ ਦੀ ਖ਼ੁਸ਼ੀ ਵਜੋਂ ਕਰਵਾਇਆ ਗਿਆ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ ਸਦਕਾ ਸੰਸਥਾ ਨੇ ਇਹ ਮੁਕਾਮ ਹਾਸਲ ਕੀਤਾ ਹੈ | ਇਸ ਦੇ ਨਾਲ ਹੀ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਵੀ ਗੁਰੂ ਸਾਹਿਬ ਦੇ ਓਟ-ਆਸਰੇ ਨਾਲ ਕੀਤਾ ਗਿਆ ਤਾਂ ਜੋ ਬੱਚੇ ਵਿੱਦਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨਾਲ ਵੀ ਜੁੜ ਸਕਣ | ਸੰਸਥਾ ਲਈ ਇੱਕ ਹੋਰ ਮਾਣ ਵਾਲੀ ਗੱਲ ਇਹ ਰਹੀ ਕਿ ਬਰਨਾਲਾ ਵਿਖੇ ਸਕੂਲ ਦੀ ਨਵੀਂ ਬਰਾਂਚ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਨਵੀਂ ਸ਼ਾਖਾ ਰਾਹੀਂ ਬਰਨਾਲਾ ਖੇਤਰ ਦੇ ਬੱਚਿਆਂ ਨੂੰ ਵੀ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਸਕੂਲ ਪਿ੍ੰਸੀਪਲ ਸ੍ਰੀ ਸੰਦੀਪ ਕੁਮਾਰ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੌਮੀ ਲੋਕ ਅਦਾਲਤ 9 ਨੂੰ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ <br/>
Ad Position 24