ਸੰਗਰੂਰ, 6 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਅਤੇ ਮਲੇਰਕੋਟਲਾ ਅਤੇ ਉਪ ਮੰਡਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ ਵਿਖੇ 09 ਮਈ ਨੂੰ ਕੌਮੀ ਲੋਕ ਅਦਾਲਤ ਲਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸੰਗਰੂਰ ਦੇ ਸਕੱਤਰ ਸ੍ਰੀ ਅਸ਼ੀਸ਼ ਠਠਈ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਨੇ ਦੱਸਿਆ ਕਿ ਇਸ ਲੋਕ ਅਦਾਲਤ ਮੌਕੇ ਅਦਾਲਤਾਂ ਵਿੱਚ ਲੰਬਿਤ ਕਰੀਮੀਨਲ ਕੰਪਾਊਾਡੇਬਲ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਮੈਟਰੀਮੋਨੀਅਲ, ਲੇਬਰ ਦੇ ਝਗੜੇ, ਲੈਂਡ, ਪੇਅ ਅਲਾਊਾਸ, ਰੈਵੀਨਿਊ ਕੇਸ (ਜ਼ਿਲ੍ਹਾ ਅਤੇ ਹਾਈ ਕੋਰਟ ਕਚਹਿਰੀਆਂ ਵਿੱਚ ਪੈਂਡਿੰਗ) ਆਦਿ ਕੇਸ ਲਗਾਏ ਜਾ ਰਹੇ ਹਨ | ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਝਗੜੇ ਅਤੇ ਹੋਰ ਕੇਸ ਲਗਾਏ ਜਾ ਰਹੇ ਹਨ |