17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਰਿਵਿਊ ਮੀਟਿੰਗ ਆਯੋਜਿਤ <br/>

Ad Position 21
No active advertisement
ਅਜੀਤ ਡੈਸਕ 07-05-2026
ਮਲੇਰਕੋਟਲਾ, 6 ਮਈ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਟੇਟ ਟਰੇਡਰ ਕਮਿਸ਼ਨ ਇਕਾਈ ਮਲੇਰਕੋਟਲਾ ਵੱਲੋਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਜਨਾਬ ਵਿਰਾਜ ਐੱਸ. ਤਿੜਕੇ ਦੀ ਅਗਵਾਈ ਹੇਠ ਹੋਈ | ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਪੂਰੀ ਤਰ੍ਹਾਂ ਸੰਵੇਦਨਸ਼ੀਲ ਅਤੇ ਵਚਨਬੱਧ ਹੈ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਅਤੇ ਕਿਸੇ ਵੀ ਪੱਧਰ 'ਤੇ ਬੇਵਜ੍ਹਾ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਵਪਾਰਿਕ ਗਤੀਵਿਧੀਆਂ ਨੂੰ ਪ੍ਰੋਤਸਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਰਲ ਬਣਾਉਣਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ | ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਲੇਰਕੋਟਲਾ ਮੁਹੰਮਦ ਆਜ਼ਮ ਦਾਰਾ, ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ ਨੇ ਵੀ ਵਪਾਰੀਆਂ ਨਾਲ ਸਬੰਧਿਤ ਮਸਲਿਆਂ 'ਤੇ ਵਿਚਾਰ ਸਾਂਝੇ ਕੀਤੇ ਅਤੇ ਭਰੋਸਾ ਦਵਾਇਆ ਕਿ ਵਪਾਰਕ ਭਾਈਚਾਰੇ ਦੇ ਹਿਤਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਡਾਕਟਰ ਮਾਨਵਜੀਤ ਸਿੰਘ ਸਿੱਧੂ, ਡੀ.ਐਸ.ਪੀ. ਸੰਜੀਵ ਕਪੂਰ ਅਮਰਗੜ੍ਹ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ, ਏ.ਐਫ.ਐਸ.ਓ ਰਾਜਨ ਗੁਪਤਾ, ਏ.ਐਫ.ਐਸ.ਓ ਚਰਨਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡਰ ਯੂਨੀਅਨਾਂ ਦੇ ਨੁਮਾਇੰਦੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬੰਗਾਲ ਸਮੇਤ ਤਿੰਨ ਰਾਜਾਂ ਵਿੱਚ ਜਿੱਤ ਤੋਂ ਭਾਜਪਾ ਉਤਸ਼ਾਹਿਤ - ਭਾਜਪਾ ਆਗੂ ਅਗਲੀ ਖ਼ਬਰ ਕੌਮੀ ਲੋਕ ਅਦਾਲਤ 9 ਨੂੰ
Ad Position 24