17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪਾਵਰਕਾਮ ਦੇ ਪੈਨਸ਼ਨਰ 24 ਨੰੂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕਰਨਗੇ ਘਿਰਾਓ <br/>

Ad Position 21
No active advertisement
ਅਜੀਤ ਡੈਸਕ 07-05-2026
ਸੰਗਰੂਰ, 6 ਮਈ (ਅਮਨਦੀਪ ਸਿੰਘ ਬਿੱਟਾ) - ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਗੁਰਮੇਲ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ | ਸੂਬਾ ਆਗੂ ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ ਸੁਨਾਮ ਨੇ ਮੀਟਿੰਗ ਵਿਚ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ | ਸਰਕਲ ਆਗੂ ਜੀਵਨ ਸਿੰਘ, ਗੁਰਮੁਖ ਸਿੰਘ, ਕਰਨੈਲ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ ਧੂਰੀ, ਸਤਪਾਲ ਸਿੰਘ, ਮਦਨ ਸਿੰਘ, ਜਗਰੂਪ ਸਿੰਘ, ਨਰੰਜਨ ਸਿੰਘ ਲਹਿਰਾ, ਛੱਜੂ ਸਿੰਘ ਨੇ ਪੰਜਾਬ ਸਰਕਾਰ ਦੀ ਦਮਨਕਾਰੀ ਨੀਤੀਆਂ ਦਾ ਵਿਰੋਧ ਕਰਦਿਆ ਪਾਵਰਕਾਮ ਐਂਡ ਟਰਾਂਸਕੋ ਦੇ ਪੈਨਸ਼ਨਰਜਾਂ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ 24 ਮਈ ਨੰੂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ | ਪਾਵਰਕਾਮ ਦੇ ਚੇਅਰਮੈਨ ਨਾਲ ਜੇ 20 ਮਈ ਦੀ ਮੀਟਿੰਗ ਵਿਚ ਮੰਗਾਂ ਦਾ ਹੱਲ ਨਾ ਹੋਣ ਉਂਤੇ ਪਾਵਰਕਾਮ ਦੇ ਪੈਨਸ਼ਨਰਾਂ ਨੇ 16 ਅਤੇ 17 ਜੂਨ ਦੀ ਦੋ ਰੋਜ਼ਾ ਹੜਤਾਲ ਵਿਚ ਆਪਣੇ ਆਪ ਨੰੂ ਗਿ੍ਫ਼ਤਾਰੀ ਦੇਣ ਲਈ ਪੇਸ਼ ਕਰਨ ਦਾ ਵੀ ਐਲਾਨ ਕੀਤਾ | ਗੁਰਮੇਲ ਸਿੰਘ ਖਾਈ ਨੇ ਆਪਣੇ ਸਾਥੀਆਂ ਨੰੂ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ <br/> ਅਗਲੀ ਖ਼ਬਰ ਬੰਗਾਲ ਸਮੇਤ ਤਿੰਨ ਰਾਜਾਂ ਵਿੱਚ ਜਿੱਤ ਤੋਂ ਭਾਜਪਾ ਉਤਸ਼ਾਹਿਤ - ਭਾਜਪਾ ਆਗੂ
Ad Position 24