22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈਣਾ ਕੀਤਾ ਆਰੰਭ - ਮਲੋਟ

Ad Position 21
No active advertisement
ਅਜੀਤ ਡੈਸਕ 08-05-2026
• ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦੇ ਮੱਦੇਨਜ਼ਰ ਪੁਲਿਸ ਚੁੱਕ ਰਹੀ ਹੈ
ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ) - ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਰਮਨ ਕੁਮਾਰ ਮਲੋਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ 'ਸ਼ੁਕਰਾਨਾ ਯਾਤਰਾ' ਦੇ ਮੱਦੇਨਜ਼ਰ ਉਨ੍ਹਾਂ ਸਮੇਤ ਮੋਰਚੇ ਦੇ ਹੋਰ ਆਗੂਆਂ ਨੂੰ ਘਰਾਂ ਵਿੱਚ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਲੰਬੇ ਸਮੇਂ ਤੋਂ ਪੱਕਾ ਮੋਰਚਾ ਲਗਾਈ ਬੈਠੇ ਹਨ ਅਤੇ ਮੁੱਖ ਮੰਤਰੀ ਨਿਵਾਸ ਬਾਹਰ ਧਰਨੇ ਪ੍ਰਦਰਸ਼ਨ ਕਰਨ ਤੋਂ ਇਲਾਵਾ ਅਧਿਕਾਰੀਆਂ, ਕੈਬਨਿਟ ਸਬ ਕਮੇਟੀ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੀ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ | ਰਮਨ ਕੁਮਾਰ ਮਲੋਟ ਨੇ ਕਿਹਾ ਕਿ ਉਨ੍ਹਾਂ ਇਹ ਪਹਿਲਾ ਵੀ ਸਪਸ਼ਟ ਕਰ ਦਿੱਤਾ ਸੀ ਕਿ 'ਸ਼ੁਕਰਾਨਾ ਯਾਤਰਾ' ਧਾਰਮਿਕ ਮੁੱਦਾ ਹੋਣ ਕਾਰਨ ਮੁੱਖ ਮੰਤਰੀ ਨੂੰ ਕਿਧਰੇ ਵੀ ਕਾਲੀਆਂ ਝੰਡੀਆਂ ਨਹੀਂ ਦਿਖਾਇਆ ਜਾਣਗੀਆਂ ਸਿਰਫ਼ ਅਤੇ ਸਿਰਫ਼ ਜੇ ਬੇਰੁਜ਼ਗਾਰ ਮੁੱਖ ਮੰਤਰੀ ਕੋਲ ਯਾਤਰਾ ਦੌਰਾਨ ਪੁੱਜਦੇ ਹਨ ਤਾਂ ਰੁਜ਼ਗਾਰ ਸਬੰਧੀ ਜ਼ਰੂਰ ਪੁੱਛਿਆ ਜਾਵੇਗਾ | ਉਨ੍ਹਾਂ ਰੋਸ ਜਤਾਇਆ ਕਿ ਮਲੋਟ ਨਜ਼ਦੀਕ ਉਨ੍ਹਾਂ ਨੂੰ ਪਿੰਡ ਵਿਚਲੇ ਘਰ ਵਿੱਚ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੋਇਆ ਹੈ ਜੋ ਬੇਰੁਜ਼ਗਾਰਾਂ ਨਾਲ ਵੱਡਾ ਧੱਕਾ ਹੈ |
Ad Position 22
No active advertisement
ਪਿਛਲੀ ਖ਼ਬਰ ਰਵਜੋਤ ਗਰੇਵਾਲ ਨੇ ਸੰਗਰੂਰ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਈ-ਸੇਵਾ ਪੋਰਟਲ 'ਤੇ ਦਰਖਾਸਤਾਂ ਦੇ ਨਿਪਟਾਰੇ 'ਚ ਮਾਨਸਾ ਪੰਜਾਬ 'ਚੋਂ ਦੂਜੇ ਸਥਾਨ 'ਤੇ
Ad Position 24