22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਰਵਜੋਤ ਗਰੇਵਾਲ ਨੇ ਸੰਗਰੂਰ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 08-05-2026
ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵੱਲੋਂ ਸੰਗਰੂਰ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਆਈ.ਪੀ.ਐਸ. ਅਧਿਕਾਰੀ ਰਵਜੋਤ ਗਰੇਵਾਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰੇਕ ਨਾਗਰਿਕ ਦਾ ਉਨ੍ਹਾਂ ਦੇ ਦਫ਼ਤਰ ਵਿਖੇ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਥਾਣਿਆਂ, ਪੁਲਿਸ ਚੌਕੀਆਂ ਅਤੇ ਪੁਲਿਸ ਵਿਭਾਗ ਦੇ ਦਫ਼ਤਰਾਂ ਵਿਚ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨਾ ਯਕੀਨੀ ਬਣਾਇਆ ਜਾਵੇਗਾ | ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸਲਾਇਟ 'ਵਰਸਿਟੀ ਪਲੇਸਮੈਂਟ ਦਾ ਸੌ ਫ਼ੀਸਦੀ ਟੀਚਾ ਪ੍ਰਾਪਤ ਕਰਨ ਦੇ ਨੇੜੇ 11 ਮਈ ਤੱਕ ਚੱਲੇਗਾ 'ਪਲੇਸਮੈਂਟ ਵੀਕ' ਪ੍ਰੋਗਰ... ਅਗਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈਣਾ ਕੀਤਾ ਆਰੰਭ - ਮਲੋਟ
Ad Position 24