22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੰਗਰੂਰ ਦੇ ਨਿਕਾਸੀ ਨਾਲੇ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਨਗਰ ਕੌਂਸਲ ਵਲੋਂ ਕੱਢੇ ਜਾਣਗੇ ਨੋਟਿਸ

Ad Position 21
No active advertisement
ਅਜੀਤ ਡੈਸਕ 08-05-2026
ਸੰਗਰੂਰ, 7 ਮਈ (ਧੀਰਜ ਪਸ਼ੌਰੀਆ) - ਬਰਸਾਤਾਂ ਦੇ ਦਿਨਾਂ ਦੌਰਾਨ ਸਥਾਨਿਕ ਬੱਸ ਸਟੈਂਡ ਬਾਹਰ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੁਕਦੇ ਬਰਸਾਤੀ ਪਾਣੀ ਕਾਰਨ ਆਉਂਦੀਆਂ ਸਮੱਸਿਆਵਾਂ ਤੋਂ ਨਿਜਾਤ ਪਾਉਣ ਲਈ ਸੰਗਰੂਰ ਦੇ ਨਿਕਾਸੀ ਨਾਲੇ ਦੀ ਸਫ਼ਾਈ ਕਰ ਕੇ ਨਿਕਾਸ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ | ਨਾਲੇ ਦੀ ਸਹੀ ਤਰੀਕੇ ਨਾਲ ਸਫ਼ਾਈ ਕਰਨ ਲਈ ਨਾਲੇ ਤੇ ਪਿਛਲੇ ਸਮੇਂ ਤੋਂ ਹੋਏ ਨਜਾਇਜ਼ ਕਬਜ਼ਿਆਂ ਨੂੰ ਛਡਵਾਇਆ ਜਾਵੇਗਾ | ਇਸ ਲਈ ਨਗਰ ਕੌਂਸਲ ਵੱਲੋਂ ਨਜਾਇਜ਼ ਕਬਜ਼ਾਧਾਰੀਆਂ ਨੂੰ ਨੋਟਿਸ ਕੱਢੇ ਜਾਣਗੇ | ਨਗਰ ਕੌਂਸਲ ਦਫ਼ਤਰ ਸੰਗਰੂਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਐਕਸ਼ਨ ਮੋਡ ਵਿੱਚ ਦੱਸ ਰਹੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਬਚਨਬੱਧ ਹਨ | ਸ਼ਹਿਰ ਵਿੱਚ ਬਰਸਾਤਾਂ ਦੌਰਾਨ ਪਾਣੀ ਰੁਕਣ ਕਾਰਨ ਆਉਂਦੀਆਂ ਸਮੱਸਿਆਵਾਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ | ਵਿਧਾਇਕਾ ਭਰਾਜ ਨੇ ਕਿਹਾ ਕਿ ਮਾਨ ਕਲੋਨੀ ਨੇੜੇ ਅਪੋਲੋ ਰੋਡ ਤੇ ਸਥਿਤ ਹੱਡਾ ਰੋੜੀ ਨੂੰ ਉੱਥੋਂ ਹਟਾਉਣ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਜਲਦੀ ਹੀ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲੇਗੀ | ਬਾਬਾ ਨਗਨ ਦਾਸ ਸਾਹਿਬ ਤਪ ਸਥਾਨ ਤੋਂ ਮਨਸਾ ਦੇਵੀ ਮੰਦਰ ਤੱਕ ਦੀ ਸੜਕ ਨੂੰ ਬਣਾਉਣ ਦੀ ਮਨਜ਼ੂਰੀ ਮਿਲ ਚੁੱਕੀ ਹੈ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ | ਸ਼ਹਿਰ ਦੀਆਂ ਰਹਿੰਦੀਆਂ ਸੜਕਾਂ ਦੇ ਵੀ ਟੈਂਡਰ ਹੋ ਚੁੱਕੇ ਹਨ ਜਿਨ੍ਹਾਂ ਦਾ ਨਿਰਮਾਣ ਕਾਰਜ ਵੀ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ | ਗਲੀਆਂ ਮਹੱਲਿਆਂ ਦੀਆਂ ਸਟਰੀਟ ਲਾਈਟਾਂ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ | ਜਿਕਰ ਯੋਗ ਹੈ ਕਿ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਹਰ ਹਫ਼ਤੇ ਨਗਰ ਕੌਂਸਲ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾ ਕੇ ਬੈਠਕ ਕੀਤੀ ਜਾਂਦੀ ਹੈ ਜਿੱਥੇ ਆਏ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਭਵਾਨੀਗੜ੍ਹ ਟਰੱਕ ਯੂਨੀਅਨ ਵਿਵਾਦ ਨੇ ਹਿਲਾਈਆਂ ਕਈ ਅਧਿਕਾਰੀਆਂ ਦੀਆਂ ਕੁਰਸੀਆਂ ਅਗਲੀ ਖ਼ਬਰ ਮੋਹਨ ਸ਼ਰਮਾ ਦੀ ਪੁਸਤਕ ਲੋਕ ਅਰਪਣ ਦਾ ਸਮਾਗਮ ਅੱਜ
Ad Position 24