22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਾਰ ਨੂੰ ਟੱਕਰ ਮਾਰਨ ਦੇ ਦੋਸ਼ਾਂ ਹੇਠ ਸਕੂਲ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਹਾਦਸੇ 'ਚ ਦੋ ਨੌਜਵਾਨ ਗੰਭੀਰ ਜ਼ਖ਼ਮੀ, ਇੱਕ ਕੋਮਾ 'ਚ

Ad Position 21
No active advertisement
ਅਜੀਤ ਡੈਸਕ 08-05-2026
ਅਮਰਗੜ੍ਹ, 7 ਮਈ (ਜਤਿੰਦਰ ਮੰਨਵੀ) - ਅਮਰਗੜ੍ਹ ਪੁਲਿਸ ਵੱਲੋਂ ਇੱਕ ਨਿੱਜੀ ਸਕੂਲ ਬੱਸ ਚਾਲਕ ਖ਼ਿਲਾਫ਼ ਕਾਰ ਸਵਾਰਾਂ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ਾਂ ਹੇਠ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਭਿਆਨਕ ਹਾਦਸੇ 'ਚ ਕਾਰ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ 'ਚੋਂ ਇੱਕ ਦੀ ਹਾਲਤ ਅਤਿ ਨਾਜ਼ੁਕ ਹੋਣ ਕਾਰਨ ਉਹ ਕੋਮਾ ਵਿਚ ਚਲਾ ਗਿਆ ਹੈ | ਪੁਲਿਸ ਨੇ ਸਕੂਲ ਬੱਸ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਸਤੀਸ਼ ਕੁਮਾਰ ਪੁੱਤਰ ਪ੍ਰੀਤਮ ਸਿੰਘ, ਵਾਸੀ ਧਰਮਪੁਰਾ ਮੁਹੱਲਾ ਧੂਰੀ ਨੇ ਦੱਸਿਆ ਕਿ ਉਹ ਆਪਣੇ ਦੋਸਤ ਅਜੇ ਕੁਮਾਰ ਨਾਲ ਕਾਰ 'ਚ ਸਵਾਰ ਹੋ ਕੇ ਬਾਗੜੀਆਂ ਤੋਂ ਧੂਰੀ ਵੱਲ ਜਾ ਰਹੇ ਸਨ | ਜਦੋਂ ਉਹ ਪਿੰਡ ਭਿੰਡਰਾਂ ਨੇੜੇ ਪਹੁੰਚੇ ਤਾਂ ਪਾਇਨੀਅਰ ਇੰਟਰਨੈਸ਼ਨਲ ਸਕੂਲ ਦੀ ਇੱਕ ਬੱਸ ਨੇ ਉਨ੍ਹਾਂ ਦੀ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ | ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਧੂਰੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ | ਡਾਕਟਰਾਂ ਨੇ ਦੋਵਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ | ਜਾਣਕਾਰੀ ਮੁਤਾਬਕ ਸਤੀਸ਼ ਕੁਮਾਰ ਨੂੰ ਇਲਾਜ ਤੋਂ ਬਾਅਦ ਹਸਪਤਾਲੋਂ ਛੁੱਟੀ ਮਿਲ ਗਈ ਹੈ ਪਰ ਉਸ ਦਾ ਦੋਸਤ ਅਜੇ ਕੁਮਾਰ ਕੋਮਾ 'ਚ ਚਲਾ ਗਿਆ | ਅਮਰਗੜ੍ਹ ਪੁਲਿਸ ਵੱਲੋਂ ਕਥਿਤ ਦੋਸ਼ੀ ਬੱਸ ਚਾਲਕ ਕਰਮਜੀਤ ਸਿੰਘ ਪੁੱਤਰ ਇਕਬਾਲ ਸਿੰਘ, ਵਾਸੀ ਭੁੱਚੋ ਮੰਡੀ ਬਠਿੰਡਾ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਆਯੁਰਵੇਦ ਸੇਵਾ ਸੰਘ ਦੀ ਅਹਿਮ ਮੀਟਿੰਗ ਹੋਈ ਮੁੱਖ ਮਹਿਮਾਨ ਵਜੋਂ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ... ਅਗਲੀ ਖ਼ਬਰ ਭਵਾਨੀਗੜ੍ਹ ਟਰੱਕ ਯੂਨੀਅਨ ਵਿਵਾਦ ਨੇ ਹਿਲਾਈਆਂ ਕਈ ਅਧਿਕਾਰੀਆਂ ਦੀਆਂ ਕੁਰਸੀਆਂ
Ad Position 24