22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਫ਼ਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਦੀ ਹੜਤਾਲ ਦੂਜੇ ਦਿਨ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 08-05-2026
• ਸ਼ਹਿਰ ਦੀ ਸਫ਼ਾਈ ਵਿਵਸਥਾ ਚਰਮਰਾਈ
ਮੂਣਕ, 7 ਮਈ (ਵਰਿੰਦਰ ਭਾਰਦਵਾਜ) - ਪੰਜਾਬ ਸਰਕਾਰ ਵਲੋਂ ਮਿੳਾੂਸੀਪਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਨਾ ਕਰਨ ਦੇ ਰੋਸ ਵਜੋਂ ਪੰਜਾਬ ਭਰ ਦੇ ਸਮੂਹ ਮਿੳਾੂਸੀਪਲ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ ਕਰਨ ਦੇ ਸੱਦੇ ਤੇ ਨਗਰ ਪੰਚਾਇਤ ਮੂਣਕ ਦੇ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਕੰਮ ਛੋੜ ਹੜਤਾਲ ਦੂਜੇ ਦਿਨ 'ਚ ਸ਼ਾਮਲ ਹੋਣ ਨਾਲ ਸ਼ਹਿਰ ਵਿਚ ਸਫ਼ਾਈ ਵਿਵਸਥਾ ਚਰਮਰਾ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫ਼ਾਈ ਮਜ਼ਦੂਰ ਯੂਨੀਅਨ ਨਗਰ ਪੰਚਾਇਤ ਮੂਣਕ ਦੇ ਪ੍ਰਧਾਨ ਮਾਈ ਬਖ਼ਸ਼ ਨੇ ਦੱਸਿਆ ਕਿ ਮਿੳਾੂਸੀਪਲ ਮੁਲਾਜ਼ਮਾਂ, ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵਲੋਂ ਕੋਈ ਵੀ ਹਾਂ-ਪੱਖੀ ਜਵਾਬ ਨਹੀਂ ਮਿਲਿਆ | ਉਨ੍ਹਾਂ ਦੱਸਿਆ ਕਿ 11 ਤੇ 12 ਮਾਰਚ ਨੂੰ ਦੋ ਦਿਨ ਅਰਥੀ ਫੂਕ ਮੁਜ਼ਾਹਰੇ ਕਰਨ ਤੋਂ ਬਾਅਦ ਵੀ ਜਦੋਂ ਮੰਗਾਂ 'ਤੇ ਕੋਈ ਕਾਰਵਾਈ ਨਹੀਂ ਹੋਈ ਤਾਂ ਯੂਨੀਅਨ ਨੇ 6 ਮਈ 2026 ਤੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਕਰਨ ਦਾ ਫ਼ੈਸਲਾ ਲਿਆ ਗਿਆ | ਜਥੇਬੰਦੀ ਦੇ ਕੰਮ ਛੋੜ ਹੜਤਾਲ ਦੇ ਸੱਦੇ ਤਹਿਤ ਨਗਰ ਪੰਚਾਇਤ ਮੂਣਕ ਦੇ ਸਫ਼ਾਈ ਸੇਵਕਾਂ ਵਲੋਂ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਨੂੰ ਸੂਚਨਾ ਦੇਣ ਉਪਰੰਤ ਹੜਤਾਲ ਸ਼ੁਰੂ ਕਰ ਦਿੱਤੀ ਗਈ | ਇਸ ਮੌਕੇ ਵੱਡੀ ਗਿਣਤੀ ਕਰਮਚਾਰੀਆਂ ਵਿਚ ਵਾਈਸ ਪ੍ਰਧਾਨ ਬਲਵਾਨ, ਮੀਤ ਪ੍ਰਧਾਨ ਨਰੇਸ਼ ਕੁਮਾਰ, ਖ਼ਜ਼ਾਨਚੀ ਸੰਜੀਵ ਕੁਮਾਰ (ਮੜੀਆ), ਮੁੱਖ ਸਲਾਹਕਾਰ ਕਿ੍ਸ਼ਨ ਦੇਵ, ਮੈਂਬਰ ਹੰਸਰਾਜ, ਸੰਜੀਵ ਕੁਮਾਰ, ਸਨੀ ਕੁਮਾਰ, ਜਗਸੀਰ ਕੁਮਾਰ, ਸੁਨੀਲ ਕੁਮਾਰ, ਸੰਦੀਪ ਕੁਮਾਰ ਅਤੇ ਸਮੂਹ ਅÏਰਤਾਂ ਤੇ ਪੁਰਸ਼ ਸਫ਼ਾਈ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਤਕਨੀਕੀ ਅਤੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ-ਮਿੰਕੂ ਜਵੰਧਾ ਅਗਲੀ ਖ਼ਬਰ ਪੰਜਾਬ ਸਟੇਟ ਆਯੁਰਵੇਦ ਸੇਵਾ ਸੰਘ ਦੀ ਅਹਿਮ ਮੀਟਿੰਗ ਹੋਈ ਮੁੱਖ ਮਹਿਮਾਨ ਵਜੋਂ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ...
Ad Position 24