22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਦੀ ਤਕਨੀਕੀ ਅਤੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ-ਮਿੰਕੂ ਜਵੰਧਾ

Ad Position 21
No active advertisement
ਅਜੀਤ ਡੈਸਕ 08-05-2026
ਭਵਾਨੀਗੜ੍ਹ, 7 ਮਈ, (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੀ ਤਕਨੀਕੀ ਅਤੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਇਹ ਵਿਚਾਰ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਸਥਾਨਕ ਸ਼ਹਿਰ ਵਿਖੇ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵੱਡੇ ਪੱਧਰ 'ਤੇ ਤਰੱਕੀ ਕੀਤੀ ਜਾ ਰਹੀ ਹੈ, ਜਿਸ ਨੂੰ ਲੋਕਾਂ ਵਿਚ ਜਾਗਰੂਕ ਕਰਨ ਅਤੇ ਆਪ ਦੀਆਂ ਨੀਤੀਆਂ ਸਬੰਧੀ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਸ਼ਹਿਰ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, ਲੋਕ ਭਲਾਈ ਸਕੀਮਾਂ ਦੀ ਪਾਰਦਰਸ਼ੀ ਢੰਗ ਲਾਗੂ ਕਰਨ, ਇਲਾਕੇ ਦੀ ਆਰਥਿਕ ਤਰੱਕੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ ਉਨ੍ਹਾਂ ਦੀ ਪਹਿਲ ਹੈ | ਉਨ੍ਹਾਂ ਇਹ ਵੀ ਕਿਹਾ ਕਿ ਭਵਾਨੀਗੜ੍ਹ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਹਮੇਸ਼ਾ ਵਚਨਬੱਧ ਰਹਿਣਗੇ | ਇਸ ਮੌਕੇ 'ਤੇ ਅਕਸ਼ੈ ਮਿੱਤਲ ਅਤੇ ਹੋਰ ਆਗੂਆਂ ਨੇ ਚੇਅਰਮੈਨ ਮਿੰਕੂ ਜਵੰਧਾ ਨੂੰ ਸਨਮਾਨਿਤ ਕਰਦਿਆਂ ਸ਼ਹਿਰ ਦੀ ਤਰੱਕੀ ਵਿਚ ਹਰ ਪੱਧਰ 'ਤੇ ਸਾਥ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਐਡਵੋਕੇਟ ਅੰਕਿਤ ਮਿੱਤਲ, ਸੋਨੂ ਕਰਿਆਣਾ, ਸੰਜੂ ਵਿਕਟੋਰੀਆ, ਦੀਪਕ ਜੀ, ਪ੍ਰੇਮ ਕੁਮਾਰ, ਰਿਸ਼ੂ ਕੁਮਾਰ, ਜਗਦੀਪ ਕੁਮਾਰ, ਭੁਪਿੰਦਰ ਕੁਮਾਰ, ਹਰਭਜਨ ਸਿੰਘ ਅਤੇ ਕਰਮ ਚੰਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਕ ਕੁਇੰਟਲ ਭੁੱਕੀ ਸਮੇਤ ਦੋ ਕਾਬੂ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਦੀ ਹੜਤਾਲ ਦੂਜੇ ਦਿਨ 'ਚ ਸ਼ਾਮਿਲ
Ad Position 24